ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ ਅਤੇ ਪੰਜਾਬ ‘ਚ ਰੋ ਰਹੀਆਂ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਤੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਹੁਣ ਨਵਜੋਤ ਸਿੰਘ ਸਿੱਧੂ ਖੁਦ ਪਹੁੰਚਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੇ ਚਲਦਿਆਂ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਖੇਮਕਰਨ ਇਲਾਕੇ ‘ਚ ਵਾਲੀਬਾਲ ਖੇਡਣਗੇ ਨੌਜਵਾਨ ‘ਤੇ ਹੋਏ ਹਮਲੇ ‘ਚ ਜਖਮੀ ਹੋਏ ਨੌਜਵਾਨ ਦਾ ਹਾਲ ਚਾਲ ਜਾਨਣ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ‘ਚ ਨਵਜੋਤ ਸਿੱਧੂ ਪਹੁੰਚੇ ਇਸ ਦੌਰਾਨ ਨੌਜਵਾਨ ਦਾ ਹਾਲ ਚਾਲ ਜਾਨਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਲਾਅ ਐਂਡ ਆਰਡਰ ਦੀ ਸਥਿਤੀ ਇਸ ਸਮੇਂ ਬਦ ਤੋਂ ਬਦਤਰ ਹੁੰਦੀ ਹੋਈ ਦਿਖਾਈ ਦੇ ਰਹੀ ਹੈ।