ਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਦਾ ਅੱਜ ਪਹਿਲਾ ਦਿਨ ਹੈ।ਆਪ ਦਾ ਇਹ ਪਹਿਲਾ ਬਜਟ ਸ਼ੈਸ਼ਨ ਹੈ।ਸ਼ੈਸ਼ਨ ਦੀ ਕਾਰਵਾਈ ਹੋਣ ਤੋਂ ਪਹਿਲਾਂ ਮਰਹੂਮ ਸਿੱਧੂ ਮੂਸੇਵਾਲਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਵਿਧਾਨ ਸਭਾ ‘ਚ ਇਨ੍ਹਾਂ ਰੂਹਾਂ ਲਈ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗਾ। ਇਸ ਸੈਸ਼ਨ ‘ਚ ਬਜਟ ਪੇਸ਼ ਕਰਨ ਦੇ ਨਾਲ-ਨਾਲ ਭਗਵੰਤ ਮਾਨ ਸਰਕਾਰ ਕਈ ਬਿੱਲ ਪੇਸ਼ ਕਰੇਗੀ। ਸਰਕਾਰ ਵੱਲੋਂ ਰਾਜ ਦੇ 36 ਹਜ਼ਾਰ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਨਵਾਂ ਬਿੱਲ ਵੀ ਸੈਸ਼ਨ ਦੌਰਾਨ ਲਿਆਂਦਾ ਜਾਵੇਗਾ।
ਇਸ ਸਬੰਧੀ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇੱਕ ਵਿਧਾਇਕ, ਇੱਕ ਪੈਨਸ਼ਨ ਅਤੇ ਪੇਂਡੂ ਵਿਕਾਸ ਫੰਡ (ਆਰਡੀਐਫ) ਵਿੱਚ ਸੋਧ ਕਰਨ ਵਾਲਾ ਬਿੱਲ ਵੀ ਇਸ ਸੈਸ਼ਨ ਵਿੱਚ ਲਿਆਂਦਾ ਜਾਵੇਗਾ।
ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਹੈ। ਸਵੇਰੇ 11 ਵਜੇ ਤੋਂ ਇਹ ਸੈਸ਼ਨ ਸ਼ੁਰੂ ਰਿਹੈ। ਸੈਸ਼ਨ ਦੇ ਹੰਗਾਮੇਦਾਰ ਰਹਿਣ ਦੇ ਪੂਰੇ ਆਸਾਰ ਹਨ।ਵਿਰੋਧੀ ਧਿਰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਿਹੈ। ਕਾਂਗਰਸ ਲਿਆ ਸਕਦੀ ਹੈ ਕੰਮ ਰੋਕੂ ਮਤਾ ਲਿਆ ਸਕਦੀ ਹੈ। ਇਸ ਸੈਸ਼ਨ ਦੌਰਾਨ ਹੀ 12.30 ਵਜੇ ਅੱਜ ਕੈਬਨਿਟ ਮੀਟਿੰਗ ਵੀ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।