ਵਿੱਕੀ ਮਿੱਡੂਖੇੜਾ ਕਤਲ ਕੇਸ ‘ਚ ਇੱਕ ਵੱਡਾ ਖੁਲਾਸਾ ਹੋਇਆ ਹੈ।ਦਰਅਸਲ ਬਿਰਕਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਹੱਤਿਆ ਦੀ ਤਾਰ ਅਰਮੀਨੀਆ ਦੇ ਲੱਕੀ ਪਡਿਆਲ ਨਾਲ ਜੁੜੀ ਹੋਈ ਹੈ।ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਦੱਸਿਆ ਕਿ ਮਿੱਡੂਖੇੜਾ ਦੀ ਹੱਤਿਆ ਦਾ ਮਾਮਲਾ ਮਟੌਰ ਥਾਣੇ 168 ਦਰਜ ਕੀਤਾ ਗਿਆ ਸੀ।
ਇਸ ਮਾਮਲੇ ਦੀ ਜਾਂਚ ਆਈਪੀਐਸ ਹਰਮਨਦੀਪ ਸਿੰਘ ਹੰਸ ਕਰ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਹੱਤਿਆ ਦੇ ਪਿੱਛੇ ਗੌਰਵ ਪਡਿਆਲ ਉਰਫ ਲੱਕੀ ਪਡਿਆਲ ਦਾ ਹੱਥ ਹੈ।ਜੋ ਹੁਣ ਅਰਮੀਨੀਆ ‘ਚ ਰਹਿੰਦਾ ਹੈ।
ਦੱਸ ਦੇਈਏ ਕਿ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਿੱਡੂਖੇੜਾ ਦੀ ਮੋਹਾਲੀ ਦੇ ਸੈਕਟਰ -71 ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿੱਕੀ ਪ੍ਰਾਪਰਟੀ ਡੀਲਰ ਦਫਤਰ ਦੇ ਬਾਹਰ ਖੜ੍ਹਾ ਸੀ ਜਦੋਂ ਆਈ -20 ਕਾਰ ਵਿੱਚ ਆਏ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 25 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਵਿੱਕੀ ਨੂੰ 12 ਗੋਲੀਆਂ ਲੱਗੀਆਂ।