ਮੰਗਲਵਾਰ, ਮਈ 20, 2025 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਵਣਪਾਲ ਵਿਸ਼ਾਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ

by propunjabtv
ਜੁਲਾਈ 8, 2022
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਵਣਪਾਲ ਯੋਜਨਾ ਵਿਸ਼ਾਲ ਚੌਹਾਨ ਆਈਐਫਐਸ ਨੂੰ ਮੁਕੱਦਮਾ ਨੰਬਰ 6 ਮਿਤੀ 02-06-2022 ਜੁਰਮ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 120 ਬੀ ਤਹਿਤ ਦਰਜ ਮੁਕੱਦਮੇ ਵਿੱਚ ਨਾਮਜ਼ਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਕੱਦਮਾ ਨੰਬਰ 6 ਮਿਤੀ 02-06-2022 ਤਹਿਤ ਪਹਿਲਾਂ ਹੀ ਗ੍ਰਿਫ਼ਤਾਰ ਵਣ ਮੰਡਲ ਅਫਸਰ ਮੁਹਾਲੀ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਤੋਂ ਕੀਤੀ ਪੁੱਛਗਿੱਛ ਅਤੇ ਇਸ ਸੰਬੰਧੀ ਕੀਤੀ ਗਹਿਨ ਤਫਤੀਸ਼ ਦੌਰਾਨ ਉਜਾਗਰ ਹੋਏ ਘਟਨਾਕ੍ਰਮ ਅਤੇ ਜ਼ੁਬਾਨੀ ਬਾ ਦਸਤਾਵੇਜ਼ੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਵਣਪਾਲ ਵਿਸ਼ਾਲ ਚੌਹਾਨ ਆਈਐਫਐਸ ਨੂੰ ਗ੍ਰਿਫਤਾਰ ਕੀਤਾ ਹੈ ਕਿਉਂਕਿ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਮਿਲੀਭੁਗਤ ਰਾਹੀਂ ਕੋਲੋਨਾਈਜਰ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨ ਦੇ ਮੰਤਵ ਨਾਲ ਪਹਿਲਾਂ ਉਸ ਵਿਰੁੱਧ ਸਰਕਾਰੀ ਕਾਰਵਾਈ ਦਾ ਡਰਾਵਾ ਦੇ ਕੇ ਦੋਸ਼ੀਆਨ ਗੁਰਅਮਨਪ੍ਰੀਤ ਸਿੰਘ ਅਤੇ ਹੰਮੀ ਰਾਹੀਂ ਰਿਸ਼ਵਤ ਦੀ ਸੈਟਿੰਗ ਕਰਨ ਵਿਚ ਉਸਦੀ ਸਿੱਧੀ ਭੂਮਿਕਾ ਜ਼ਾਹਰ ਹੋਈ ਹੈ ਜਿਸ ਕਰਕੇ ਸਾਹਮਣੇ ਆਈ ਸ਼ਹਾਦਤ ਦੇ ਅਧਾਰ ਉਤੇ ਵਿਸ਼ਾਲ ਚੌਹਾਨ ਨੂੰ ਦੋਸ਼ੀ ਨਾਮਜ਼ਦ ਕਰਨ ਉਪਰੰਤ ਗ੍ਰਿਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਸਿੰਘ ਸੰਧੂ ਵਾਸੀ ਮਕਾਨ ਨੰਬਰ 292 ਸੈਕਟਰ 10 ਚੰਡੀਗੜ੍ਹ ਪਾਸ ਪਿੰਡ ਮਸੌਲ ਅਤੇ ਟਾਂਡਾ, ਸਬ ਤਹਿਸੀਲ ਮਾਜਰੀ ਜ਼ਿਲ੍ਹਾ ਐਸਏਐਸ ਨਗਰ ਵਿਖੇ ਕਰੀਬ 100 ਏਕੜ ਜ਼ਮੀਨ ਕੰਪਨੀ ਦੇ ਨਾਮ ਉੱਪਰ ਹੈ। ਇਸ ਜ਼ਮੀਨ ਦਾ ਕੁਝ ਹਿੱਸਾ ਪੀਐਲਪੀਏ ਕਾਨੂੰਨ ਦੀ ਧਾਰਾ 4 ਅਧੀਨ ਆਉਂਦਾ ਹੈ।

ਉਨ੍ਹਾਂ ਦੱਸਿਆ ਕਿ ਮਿਤੀ 24-04-2022 ਨੂੰ ਰਣਜੋਧ ਸਿੰਘ ਰੇਂਜ ਅਫਸਰ ਵੱਲੋਂ ਦਵਿੰਦਰ ਸਿੰਘ ਸੰਧੂ ਦੇ ਪਿਤਾ ਕਰਨਲ ਬਲਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀ ਤਰਸੇਮ ਸਿੰਘ ਖ਼ਿਲਾਫ਼ ਕੁਦਰਤੀ ਜੰਗਲੀ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾ ਕੇ ਇਕ ਸ਼ਿਕਾਇਤ ਮੁੱਖ ਅਫ਼ਸਰ ਥਾਣਾ ਨਵਾਂ ਗਰਾਉਂ ਨੂੰ ਦਿੱਤੀ ਗਈ ਸੀ। ਇਸ ਉਪਰੰਤ ਮਿਤੀ 27-04-2022 ਨੂੰ ਦਵਿੰਦਰ ਸਿੰਘ ਸੰਧੂ ਨੂੰ ਰਣਜੋਧ ਸਿੰਘ ਰੇਂਜ ਅਫਸਰ ਅਤੇ ਅਮਨ ਜੰਗਲਾਤ ਪਟਵਾਰੀ ਨੇ ਨੇ ਕਿਹਾ ਕਿ ਜੋ ਉਕਤ ਦਰਖਾਸਤ ਉਸ ਵੱਲੋਂ ਥਾਣਾ ਨਵਾਂ ਗਰਾਉਂ ਵਿਖੇ ਦਿੱਤੀ ਗਈ ਹੈ ਇਹ ਦਰਖ਼ਾਸਤ ਉਸਨੇ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਸਰਕਲ ਦੇ ਕਹਿਣ ਤੇ ਦਿੱਤੀ ਹੈ। ਇਸ ਲਈ ਤੁਸੀਂ ਇਸ ਸਬੰਧੀ ਉਨ੍ਹਾਂ ਨੂੰ ਮਿਲ ਕੇ ਗੱਲਬਾਤ ਕਰੋ ਨਹੀਂ ਤਾਂ ਤੁਹਾਡੇ ਖ਼ਿਲਾਫ਼ ਐਫਆਈਆਰ ਦਰਜ ਕਰਵਾ ਦਿੱਤੀ ਜਾਵੇਗੀ।

ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਦਵਿੰਦਰ ਸਿੰਘ ਸੰਧੂ ਨੂੰ ਮਿਤੀ 30-04-2022 ਨੂੰ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਅਤੇ ਗੁਰਅਮਨਪ੍ਰੀਤ ਸਿੰਘ ਮਿਲੇ ਅਤੇ ਉਨ੍ਹਾਂ ਦਰਮਿਆਨ ਰਣਜੋਧ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਸਬੰਧੀ ਕਰੀਬ ਡੇਢ ਘੰਟਾ ਗੱਲਬਾਤ ਹੁੰਦੀ ਰਹੀ ਜੋ ਕਿ ਸਾਰੀ ਗੱਲਬਾਤ ਦੀ ਦਵਿੰਦਰ ਸਿੰਘ ਸੰਧੂ ਨੇ ਵੀਡੀਓ ਰਿਕਾਰਡਿੰਗ ਕਰ ਲਈ ਅਤੇ ਠੇਕੇਦਾਰ ਹੰਮੀ ਦੇ ਕਹਿਣ ਉੱਤੇ ਦਵਿੰਦਰ ਸਿੰਘ ਸੰਧੂ ਨੇ ਦੋ ਲੱਖ ਰੁਪਏ ਦਾ ਪੈਕਟ ਗੁਰਅਮਨਪ੍ਰੀਤ ਸਿੰਘ ਨੂੰ ਦੇ ਦਿੱਤਾ ਅਤੇ ਉਸਨੇ ਆਪਣੇ ਪਾਸ ਰੱਖ ਲਿਆ। ਇਸ ਮੌਕੇ ਗੁਰਅਮਨਪ੍ਰੀਤ ਸਿੰਘ ਨੇ ਦਵਿੰਦਰ ਸਿੰਘ ਸੰਧੂ ਨੂੰ ਦੱਸਿਆ ਕਿ ਉਹ ਇਸ ਪ੍ਰਾਜੈਕਟ ਬਾਰੇ ਵਿਸ਼ਾਲ ਚੌਹਾਨ ਵਣਪਾਲ ਨਾਲ ਗੱਲ ਕਰਕੇ ਬਾਕੀ ਪੈਸਿਆਂ ਸਬੰਧੀ ਬਾਅਦ ਵਿੱਚ ਦੱਸੇਗਾ।

ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਠੇਕੇਦਾਰ ਹੰਮੀ ਨੇ ਦਵਿੰਦਰ ਸੰਧੂ ਨਾਲ ਸੰਪਰਕ ਕਰਕੇ ਉਸ ਨੂੰ ਦੱਸਿਆ ਕਿ ਉਸ ਦੀ ਅਤੇ ਗੁਰਅਮਨਪ੍ਰੀਤ ਦੀ ਵਿਸ਼ਾਲ ਚੌਹਾਨ ਨਾਲ ਗੱਲਬਾਤ ਹੋ ਚੁੱਕੀ ਹੈ ਜਿਨ੍ਹਾਂ ਨੇ ਇਹ ਕਿਹਾ ਹੈ ਕਿ ਜੇਕਰ ਪ੍ਰੋਜੈਕਟ ਦੀ ਸ਼ੁਰੂਆਤ ਕਰਨੀ ਹੈ ਤਾਂ ਉਸ ਵਿੱਚੋਂ ਇੱਕ ਕਰੋੜ ਰੁਪਏ ਪਹਿਲਾਂ ਅਤੇ ਫਿਰ ਦੱਸ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਜੋ ਵੀ ਜ਼ਮੀਨ ਵਿਕੇਗੀ ਉਸ ਵਿਚੋਂ ਪੰਜ ਲੱਖ ਰੁਪਏ ਬਤੌਰ ਹਿੱਸਾ ਦੇਣਾ ਪਵੇਗਾ ਪਰ ਦਵਿੰਦਰ ਸਿੰਘ ਸੰਧੂ ਇਹ ਸਾਰੀ ਰਿਸ਼ਵਤ ਦੇਣ ਲਈ ਸਹਿਮਤ ਨਹੀਂ ਹੋਇਆ।

ਇਸ ਪਿੱਛੋਂ ਦਵਿੰਦਰ ਸਿੰਘ ਸੰਧੂ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉੱਪਰ ਸ਼ਿਕਾਇਤ ਕਰਨ ਉਪਰੰਤ ਵਿਜੀਲੈਂਸ ਬਿਓਰੋ ਵੱਲੋਂ ਉਕਤ ਮੁਕੱਦਮੇ ਵਿਚ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹੰਮੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਜਿਸ ਦੌਰਾਨ ਸਾਹਮਣੇ ਆਏ ਤੱਥਾਂ ਮੁਤਾਬਕ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵੱਲੋਂ ਹਮਸਲਾਹ ਰਾਹੀਂ ਆਪਣੇ ਹੇਠਲੇ ਕਰਮਚਾਰੀਆਂ ਉੱਤੇ ਦਬਾਅ ਪਾਕੇ ਦਵਿੰਦਰ ਸਿੰਘ ਸੰਧੂ ਦੇ ਪਿਤਾ ਵਿਰੁੱਧ ਨਵਾਂ ਗਰਾਓਂ ਥਾਣੇ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਉਨ੍ਹਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 09-05-2022 ਅਧੀਨ ਧਾਰਾ 4, 5 ਪੀਐਲਪੀਏ ਕਾਨੂੰਨ ਹੇਠ ਦਰਜ ਕਰਵਾ ਦਿੱਤਾ ਗਿਆ ਸੀ। ਇਸ ਉਪਰੰਤ ਅਗਲੇ ਦਿਨ ਮਿਤੀ 10-05-2022 ਨੂੰ ਵਿਸ਼ਾਲ ਚੌਹਾਨ ਵੱਲੋਂ ਗੁਰਅਮਨਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਆਪਣੇ ਅਧੀਨ ਕਰਮਚਾਰੀਆਂ ਨੂੰ ਕਿਹਾ ਕਿ ਇਸ ਦਰਜ ਮੁਕੱਦਮੇ ਵਿਚ ਦਵਿੰਦਰ ਸਿੰਘ ਸੰਧੂ ਦਾ ਨਾਮ ਵੀ ਸ਼ਾਮਲ ਕਰਵਾਇਆ ਜਾਵੇ ਅਤੇ ਮੁਕੱਦਮੇ ਵਿਚ ਵਾਧਾ ਜੁਰਮ ਕਰਾਉਣ ਸਬੰਧੀ ਵੀ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਉਸ ਵੱਲੋਂ ਖੁਦ ਤਿਆਰ ਕੀਤੀ ਇਕ ਟਾਈਪਸ਼ੁਦਾ ਦਰਖਾਸਤ ਵੀ ਮੁਹੱਈਆ ਕਰਵਾਈ ਗਈ। ਬੁਲਾਰੇ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਅਤੇ ਜ਼ੁਬਾਨੀ ਤੇ ਦਸਤਾਵੇਜ਼ੀ ਸ਼ਹਾਦਤ ਤੋਂ ਸਪਸ਼ਟ ਹੋਇਆ ਹੈ ਕਿ ਵਿਸ਼ਾਲ ਚੌਹਾਨ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨੀ ਚਾਹੁੰਦਾ ਸੀ ਜਿਸ ਕਰਕੇ ਵਿਜੀਲੈਂਸ ਵੱਲੋਂ ਉਸ ਨੂੰ ਵੀ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Tags: arrestsbribeforester Vishal ChauhanVigilance
Share201Tweet126Share50

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.