ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਤੇ ਫਿਰ ਟਵਿੱਟਰ ‘ਤੇ ਪੋਸਟ ਕੀਤਾ।
As desired by the Congress President I have sent my resignation … pic.twitter.com/Xq2Ne1SyjJ
— Navjot Singh Sidhu (@sherryontopp) March 16, 2022
ਦੱਸ ਦੇਈਏ ਕਿ ਪੰਜਾਬ ਸਮੇਤ 5 ਸੂਬਿਆਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹਾਈਕਮਾਂਡ ਸਖਤ ਨਜ਼ਰ ਆ ਰਹੀ ਹੈ। ਪਾਰਟੀ ਹਾਈਕਮਾਂਡ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਕਾਂਗਰਸ ਪ੍ਰਦੇਸ਼ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।