ਪੰਜਾਬ ਯੂਨੀਵਰਸਿਟੀ ਨਾਲ ਜੁੜੀ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ, ਕਾਫੀ ਲੰਮੇ ਸਮੇਂ ਤੋਂ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਦੀਆਂ ਖ਼ਬਰਾਂ ਦੇਖਣ ਨੂੰ ਮਿਲ ਰਹੀਆਂ ਸਨ ਪਰ ਕੇਂਦਰ ਨੇ ਅੱਜ ਇਨ੍ਹਾਂ ਸਾਰੀਆਂ ਖ਼ਬਰਾਂ ਤੇ ਅਫਵਾਹਾਂ ‘ਤੇ ਪੂਰਨ ਵਿਰਾਮ ਲਗਾ ਦਿੱਤਾ ਹੈ।
ਦੱਸ ਦੇਈਏ ਕਿ ਕੇਂਦਰ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ‘ਚ ਪੰਜਾਬ ਯੂਨੀਵਰਸਿਟੀ ਦੇ ਸੈਂਟਰਲਾਈਂਜ ਨੂੰ ਲੈ ਕੇ ਕਿਹਾ ਗਿਆ ਕਿ ਹਾਲੇ ਅਜਿਹਾ ਕੋਈ ਪਲੈਨ ਨਹੀਂ ਹੈ। ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵੱਲੋਂ ਕੇਂਦਰ ਨੂੰ ਪੁੱਛੇ ਗਏ ਇਕ ਸਵਾਲ ਕਿ ਸੱਚਮੁੱਚ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨਾ ਚਾਹੁੰਦੀ ਹੈ ਦਾ ਕੇਂਦਰ ਸਰਕਾਰ ਨੇ ਜਵਾਬ ਤੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਕੋਈ ਪਲੈਨ ਨਹੀਂ ਹੈ। ਇਸ ਦੇ ਨਾਲ ਹੀ ਕੇਂਦਰ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਜਿਸ ‘ਚ ਲਿਖਿਆ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਸੈਂਟਰਲਾਈਜ਼ ਕਰਨ ਦਾ ਕੋਈ ਪਲੈਨ ਨਹੀਂ ਹੈ।