ਬਿਕਰਮ ਮਜੀਠੀਆ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਕਰਦੇ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਡਰੱਗ ਮਾਮਲੇ ਦੋਸ਼ੀ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨੀਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲੀ ਸੀ। ਜ਼ਮਾਨਤ ਮਿਲਣ ਦੇ ਸ਼ੁੱਕਰਾਨੇ ਵੱਜੋਂ ਬਿਕਰਮ ਮਜੀਠੀਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਆਪਣੇ ਫੇਸਬੁੱਕ ਖਾਤੇ ’ਤੇ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ – 92 ਸਾਲਾ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੇਟਿਵ, ICU ‘ਚ ਦਾਖ਼ਲ









