ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸੂਬੇ ਦਾ ਸਿਆਸੀ ਪਾਰਾ ਗਰਮ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਤਿੰਨ ਅਪਰਾਧਿਕ ਮਾਮਲਿਆਂ ਦੇ ਚੱਲਦੇ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਮ ਰਹੀਮ ਨੂੰ ਕੋਰਟ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਕੁੱਝ ਦਿਨ ਪਹਿਲਾਂ ਹੀ ਰਾਮ ਰਹੀਮ ਨੇ ਕੋਰਟ ਨੂੰ ਤਿੰਨ ਹਫ਼ਤਿਆਂ ਦੀ ਪੈਰੋਲ ਮੰਗੀ ਸੀ ਪਰ ਅੱਜ ਕੋਰਟ ਨੇ ਉਸ ਨੂੰ 21 ਦਿਨਾਂ ਦੀ ਫਰਲੋ ਦਿੱਤੀ ਹੈ। ਰੋਹਤਕ ਦੇ ਸੁਨਾਰੀਆ ਜੇਲ੍ਹ ਦੇ ਬਾਹਰ ਵੱਡੀ ਗਿਣਤੀ ‘ਚ ਸਕਿਊਰਿਟੀ ਲਗਾਈ ਗਈ ਹੈ। ਰਾਮ ਰਹੀਮ ਦੇ ਬਾਹਰ ਆਉਣ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਸਮਰਥਕਾਂ ‘ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ।
ਦੱਸ ਦਈਏ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ। ਉਹ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ 25 ਅਗਸਤ 2017 ਤੋਂ ਸਲਾਖਾਂ ਪਿੱਛੇ ਹੈ।