ਇਸ ਸਮੇਂ ਦੀ ਵੱਡੀ ਖ਼ਬਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ, ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ: ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਨਰਿੰਦਰ ਮੋਦੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸਨ ਪਰ ਅਰਵਿੰਦ ਕੇਜਰੀਵਾਲ ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’
Another huge victory for Punjab: Davinder Pal Singh Bhullar might be released today. He was one of the 8 Sikh prisoners released by @NarendraModi Ji’s Govt on 550th Parkash Purab of Sri Guru Nanak Dev Ji but @ArvindKejriwal didn’t release him due to his political compulsions. pic.twitter.com/YiGdzVeFlJ
— Manjinder Singh Sirsa (@mssirsa) March 2, 2022
ਦੱਸ ਦਈਏ ਕਿ ਦਵਿੰਦਰਪਾਲ ਸਿੰਘ ਭੁੱਲਰ ਪੇਸ਼ੇ ਵਜੋਂ ਇਕ ਪ੍ਰੋਫੈਸਰ ਹਨ ਜੋ ਕਿ ਜੀ.ਐਨ.ਏ. ਕਾਲਜ ਲੁਧਿਆਣਾ ਵਿਖੇ ਕੈਮੀਕਲ ਇੰਜੀਨੀਅਰਿੰਗ ਪੜ੍ਹਾਉਂਦੇ ਸਨ। ਦਵਿੰਦਰਪਾਲ ਸਿੰਘ ਭੁੱਲਰ 1993 ਦੇ ਬੰਬ ਧਮਾਕੇ ਦੇ ਮਾਮਲੇ ਵਿੱਚ ਇੱਕ ਦੋਸ਼ੀ ਹੈ, ਜਿਸ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ।