ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੂ ਦੀ ਗ੍ਰਿਫਤਾਰੀ ਵਿਦੇਸ਼ ਭੇਜਣ ਲਈ ਫਰਜ਼ੀ ਦਸਤਾਵੇਜ਼ ਬਣਾਉਣ ਦੇ ਇਲਜ਼ਾਮਾਂ ਹੇਠ ਕੀਤੀ ਗਈ ਹੈ। ਇਹ ਕਾਰਵਾਈ ਮੋਗਾ ਪੁਲਿਸ ਵੱਲੋਂ ਕੀਤੀ ਗਈ। ਜਿਸ ਤੋਂ ਬਾਅਦ ਕਾਂਗਰਸ ਆਗੂਆਂ ਤੇ ਆਸ਼ੂ ਕਾਂਗੜ ਦੇ ਪਰਿਵਾਰ ਵੱਲੋਂ ਥਾਣੇ ਦੇ ਬਾਹਰ ਧਰਨਾ ਵੀ ਲਗਾਇਆ ਗਿਆ ਹੈ।
ਦੱਸ ਦੇਈਏ ਕਿ ਆਸ਼ੂ ਬਾਂਗੜ ਨੇ ਵਿਧਾਨ ਸਭਾ ਇਲੈਕਸ਼ਨ ਦੌਰਾਨ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕਾਂਗਰਸ ਦਾ ਹਥ ਫੜ ਲਿਆ ਸੀ। ਉਨ੍ਹਾਂ ਵੱਲੋਂ ਉਸ ਸਮੇਂ ਆਮ ਆਦਮੀ ਪਾਰਟੀ ‘ਤੇ ਇਹ ਇਲਜ਼ਾਮ ਵੀ ਲਗਾਏ ਗਏ ਸੀ ਕਿ ਆਮ ਆਦਮੀ ਪਾਰਟੀ ਨੇ ਮੇਰੇ ਟਿਕਟ ਲਈ ਪੈਸੇ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਉਸ ਵੇਲੇ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦਿੱਤੀ ਗਈ ਸੀ।