ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਪਿੱਛੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਮੋਟਾ ਵਾਧਾ ਹੋਵੇਗਾ। ਮੁਲਾਜ਼ਮਾਂ ਦੀ ਤਨਖਾਹ ਵਿਚ ਔਸਤਨ 20 ਫੀਸਦੀ ਵਾਧਾ ਹੋ ਸਕਦਾ ਹੈ।
6ਵੇਂ ਪੇਅ ਕਮਿਸ਼ਨ ਦਾ ਲਾਭ 1 ਜਨਵਰੀ 2016 ਤੋਂ ਮਿਲੇਗਾ। ਮੁੱਖ ਮੰਤਰੀ ਨੇ ਵਿੱਤ ਮਹਿਕਮੇ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਇਸ ਮਹੀਨੇ ਕੈਬਨਿਟ ਵਿੱਚ ਲਿਆਉਣ ਦੇ ਹੁਕਮ ਦਿੱਤੇ ਹਨ। ਸਰਕਾਰੀ ਕਰਮਚਾਰੀਆਂ ਦੀ ਘੱਟੋ ਘੱਟ ਤਨਖਾਹ 6950 ਤੋਂ ਵਧਾ ਕੇ 18,000 ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ।