ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਤੋਂ ਪਹਿਲਾਂ ਲਗਾਤਾਰ ਉਤਾਰ -ਚੜ੍ਹਾਅ ਆ ਰਹੇ ਹਨ। ਕੁਲਜੀਤ ਸਿੰਘ ਨਾਗਰਾ ਦਾ ਨਾਂ ਨਵੇਂ ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਵਿਸਥਾਰ ਨੂੰ ਲੈ ਕੇ ਕੁਲਜੀਤ ਸਿੰਘ ਨਾਗਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਮੰਤਰੀ ਮੰਡਲ ਦਾ ਹਿੱਸਾ ਨਹੀਂ ਬਣਿਆ।
ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕਾ ਹਾਂ। ਮੈਂ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜਿਆ ਸੀ, ਪਰ ਉਨ੍ਹਾਂ ਨੇ ਇਹ ਸਵੀਕਾਰ ਨਹੀਂ ਕੀਤਾ। ਜਿਸ ਤੋਂ ਬਾਅਦ ਮੈਂ ਦੁਬਾਰਾ ਆਪਣਾ ਅਸਤੀਫਾ ਉਨ੍ਹਾਂ ਨੂੰ ਭੇਜ ਦਿੱਤਾ। ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜਾ ਰਹਾਂਗਾ।