ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ (ਪੀਐੱਮਓ) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਦੋਵਾਂ ਨੇਤਾਵਾਂ ਦੀ ਤਸਵੀਰ ਵੀ ਸਾਂਝੀ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਤਕਰੀਬਨ ਘੰਟਾ ਚੱਲੀ ਬੈਠਕ ਵਿੱਚ ਕੀ ਹੋਇਆ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਨੇ ਤਾਜ਼ਾ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕੀਤੀ।