ਪੰਜਾਬ ਦੇ ਵਿੱਚ 2022 ਦੀਆਂ ਚੋਣਾ ਤੋਂ ਪਹਿਲਾ ਹਰ ਸਿਆਸੀ ਕਿਸਾਨਾਂ ਦੇ ਹੱਕ ਦੇ ਵਿੱਚ ਫੈਸਲੇ ਲੈ ਰਹੀ ਹੈ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਵੀ ਪੰਜਾਬ ਦੀ ਹਰ ਸਿਆਸੀ ਪਾਰਟੀ ਨੂੰ ਪਾਰਲੀਮੈਂਟ ਸੈਸ਼ਨ ਦੌਰਾਨ ਕਿਸਾਨਾਂ ਦੇ 3 ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਣ ਲਈ ਕਿਹਾ ਗਿਆ ਹੈ ਜੇਕਰ ਕੋਈ ਪਾਰਟੀ ਕਿਸਾਨਾਂ ਦੇ ਮੁੱਦੇ ਹੇਠਾ ਦਬਾਉਣ ਦੀ ਕੋਸ਼ਿਸ਼ ਕਰੇਗੀ ਕਿਸਾਨ ਉਸ ਦਾ ਵਿਰੋਧ ਕਰਨਗੇ |ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੀ ਸ਼੍ਰੋਮਣੀ ਅਕਾਲੀ ਦਲ ਨੇ ਅਹਿਮ ਫੈਸਲਾ ਲਿਆ ਹੈ, ਇਸੇ ਸੋਚ ਨੂੰ ਮੁੱਖ ਰੱਖਕੇ ਆਉਣ ਵਾਲੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੌਰਾਨ, ਸ਼੍ਰੋਮਣੀ ਅਕਾਲੀ ਦਲ ’ਕੰਮ ਰੋਕੂ ਮਤਾ’ ਲਿਆ ਰਿਹਾ ਹੈ। ਅਕਾਲੀ ਦਲ ਦੀ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਰਸਾਨੀ ਨੂੰ ਬਰਬਾਦੀ ਵੱਲ੍ਹ ਧਕੇਲਦੇ ਤਿੰਨ ਕਾਲ਼ੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਲ ਕੇ ਸਾਡਾ ਸਾਥ ਦੇਣ।