ਸ਼੍ਰੋਮਣੀ ਕਮੇਟੀ ਵੱਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਤੋਂ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਸੀ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੋਮਣੀ ਕਮੇਟੀ ਵੱਲੋਂ 9 ਕੋਵਿਡ ਸੈਂਟਰ ਖੋਲ੍ਹੇ ਗਏ।ਉਨ੍ਹਾਂ ਕਿਹਾ ਕਿ ਮਾਹਰ ਡਾਕਟਰ ਮੁਹੱਈਆ ਕਰਵਾਏ ਜਾ ਰਹੇ ਹਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਤੀਜੀ ਲਹਿਰ ਦੀ ਤਿਆਰੀ ਕਰ ਰਹੇ ਹਨ।ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਵੈਕਸੀਨੇਸ਼ਨ ਮੁਫਤ ਕਰਵਾਈ ਜਾ ਰਹੀ ਹੈ,ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਕੋਈ ਬਾਂਹ ਨਹੀਂ ਫੜ ਰਹੀ।ਉਨ੍ਹਾਂ ਕਿਹਾ ਕਿ ਇਸ ਮਾੜੀ ਘੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਨੇ ਅਹਿਮ ਯੋਗਦਾਨ ਨਿਭਾਇਆ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਹ ਲੜਾਈ ਲੜੀ ਜਾਵੇ।ਉਨ੍ਹਾਂ ਕਿਹਾ ਕਿ ਅਸੀਂ ਖਰੀਦ ਕੇ ਵੈਕਸੀਨੇਸ਼ਨ ਲਿਆ ਕੇ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ ਪਰ ਸਰਕਾਰ ਵੈਕਸੀਨੇਸ਼ਨ ਮੁਹੱਈਆ ਕਰਵਾਈ ਜਾਵੇ।