ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣ ਦੇ ਯੋਗ ਹੋਵੇਗਾ |
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਆਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਕਿਹਾ ਸੀ ਕਿ ਮੈਂ ਕਿਸੇ ਵੀ ਹਾਲਤ ਦੇ ਵਿੱਚ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵੀਕਾਰ ਨਹੀਂ ਕਰਾਂਗਾ ਕਿਉਂਕਿ ਨਵਜੋਤ ਸਿੱਧੂ ਦੇ ਪਾਕਿਸਤਾਨ ਨਾਲ ਸਬੰਧ ਹਨ ਪਰ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਕੈਪਟਨ ਅਮਰਿੰਦਰ ਸਿੰਘ ਖੁਸ਼ ਹਨ ਇਸ ਲਈ ਉਨ੍ਹਾਂ ਵੱਲੋਂ ਟਵੀਟ ਕਰ ਵਧਾਈ ਦਿੱਤੀ ਗਈ ਹੈ |