ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਚੋਈ ਗਈ ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿਚ ਆਏ ਚਮਕੌਰ ਸਾਹਿਬ ਵਾਸੀ ਡਰਾਈਵਰ ਪਰਮਜੀਤ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਇਕ ਮਾਮਲੇ ’ਚ ਭਗੌੜਾ ਐਲਾਨਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਨੇ ਪਰਮਜੀਤ ਸਿੰਘ ਨੂੰ ਬੀਤੇ ਦਿਨੀਂ ਇਕ ਕੇਸ ਵਿਚ ਭਗੌੜਾ ਐਲਾਨਿਆ ਹੈ ਅਤੇ ਚਮਕੌਰ ਸਾਹਿਬ ਥਾਣੇ ਦੇ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਵਿਸ਼ੇਸ਼ ਪੁਲਿਸ ਪਾਰਟੀ ਬਣਾ ਕੇ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਜਾਵੇ
ਚਰਨਜੀਤ ਸਿੰਘ ਚੰਨੀ ਦੁਆਰਾ ਚੋਈ ਗਈ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਨੇ ਦਸਿਆ ਕਿ ਪਰਮਜੀਤ ਸਿੰਘ ਨੇ ਉਸ ਕੋਲੋਂ ਕੁਝ ਸਾਲ ਪਹਿਲਾਂ ,ਡੇਢ ਲੱਖ ਰੁਪਏ ਉਧਾਰ ਲਏ ਸਨ ਜਿਹੜੇ ਬਾਅਦ ਵਿਚ ਉਸ ਨੇ ਮੋੜਨ ਤੋਂ ਇਨਕਾਰ ਕਰ ਦਿਤਾ। ਬਲਜਿੰਦਰ ਸਿੰਘ) ਨੇ ਮੋਹਾਲੀ ਦੀ ਅਦਾਲਤ ਵਿਚ ਕੇਸ ਦਾਇਰ ਕਰ ਦਿਤਾ ਸੀ। ਪਰਮਜੀਤ ਸਿੰਘ ਨੇ 90 ਹਜ਼ਾਰ ਰੁਪਏ ਅਦਾਲਤ ਦੀ ਹਾਜ਼ਰੀ ਵਿਚ ਵਾਪਸ ਕਰ ਦਿਤੇ ਸਨ ਪਰ ਬਾਕੀ ਰਕਮ ਹਾਲੇ ਵੀ ਬਾਕੀ ਹੈ।
ਪਰਮਜੀਤ ਸਿੰਘ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਕੱਢੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਇਆ ,ਪਰਮਜੀਤ ਸਿੰਘ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿਤਾ