ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੇਂਦਰ ਸਰਕਾਰ ਉੱਪਰ ਵਰ੍ਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਨਿਯਮ ਲਾਗੂ ਕਰਨ ਦੀ ਤਿੱਖੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਹੈ। ਹੁਣ ਉਹ ਮੁਕੰਮਲ ਤੌਰ ‘ਤੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।
ਚੋਣਾਂ ਤੋਂ ਬਾਅਦ ਧੰਨਵਾਦੀ ਦੌਰਾ ਕਰ ਰਹੇ ਬਾਦਲ ਨੇ ਪਿੰਡ ਮਹੂਆਣਾ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ‘ਤੇ ਕੇਂਦਰ ਵਾਲੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ।
ਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੀ। ਜਦੋਂ ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਤਾਂ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿੱਚ ਪੰਜਾਬ ਦੇ ਅੱਧੇ ਮੁਲਾਜ਼ਮ ਹੋਣਗੇ। ਫਿਰ ਇੱਥੋਂ ਉਹ ਵੀ ਵਾਪਸ ਕਰ ਦਿੱਤੇ। ਹੁਣ ਕੇਂਦਰੀ ਰੂਲ ਲਾਗੂ ਕਰਕੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।