ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਬਲਾਤਕਾਰ ਦੇ ਕੇਸ ਵਿੱਚ ਭਗੌੜੇ ਆਤਮਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਿਮਰਜੀਤ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਅੱਜ ਸਵੇਰੇ ਛਾਪੇਮਾਰੀ ਕਰਕੇ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਸਿਮਰਜੀਤ ਬੈਂਸ ਸਮੇਤ 6 ਭਗੌੜਿਆਂ ‘ਚੋਂ 2 ਨੂੰ ਪੁਲਸ ਨੇ ਫੜ ਲਿਆ ਹੈ, ਜਦਕਿ ਸਿਮਰਜੀਤ ਬੈਂਸ ਦੇ ਖੁਦ ਅਦਾਲਤ ‘ਚ ਆਤਮ ਸਮਰਪਣ ਕਰਨ ਦੀ ਉਮੀਦ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਮੋਬਾਈਲ ਲੋਕੇਸ਼ਨ ਦੇ ਆਧਾਰ ‘ਤੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ।
ਅੱਜ ਕਰਮਜੀਤ ਬੈਂਸ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਪੂਰਾ ਹੋ ਜਾਵੇਗਾ ਅਤੇ ਪੁਲੀਸ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕਰਮਜੀਤ ਸਿੰਘ ਨੇ ਪੁਲਿਸ ਨੂੰ ਆਪਣੇ ਰਿਮਾਂਡ ਦੌਰਾਨ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਬਾਰੇ ਦੱਸਿਆ ਸੀ। ਕਰਮਜੀਤ ਬੈਂਸ ਨੇ ਪੁੱਛਗਿੱਛ ਦੌਰਾਨ ਸੁਖਚੈਨ ਬਾਰੇ ਦੱਸਿਆ ਕਿ ਉਹ ਮਲੇਰਕੋਟਲਾ ਵਿੱਚ ਲੁਕਿਆ ਹੋਇਆ ਹੈ।
ਕਰਮਜੀਤ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਸ ਦੇਰ ਰਾਤ ਮਾਲੇਰਕੋਟਲਾ ਲਈ ਰਵਾਨਾ ਹੋ ਗਈ ਸੀ। ਅੱਜ ਸਵੇਰੇ ਸੁਖਚੈਨ ਸਿੰਘ ਦੀ ਪਨਾਹ ਲੈਣ ਵਾਲੀ ਥਾਂ ’ਤੇ ਛਾਪਾ ਮਾਰ ਕੇ ਸੁਖਚੈਨ ਸਿੰਘ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਹੁਣ ਸੁਖਚੈਨ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਸੁਖਚੈਨ ਦਾ ਵੀ ਰਿਮਾਂਡ ਮੰਗੇਗੀ, ਤਾਂ ਜੋ ਬਾਕੀ ਭਗੌੜਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।