ਅੱਜ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਇਕ ਵਫ਼ਦ ਵਲੋਂ ਡਾ. ਗਗਨਦੀਪ ਸਿੰਘ ਪ੍ਰਧਾਨ ਤੇ ਡਾ. ਗਗਨਦੀਪ ਸਿੰਘ ਸ਼ੇਰਗਿੱਲ ਸੀਨੀਅਰ ਮੀਤ ਪ੍ਰਧਾਨ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੀ ਅਗਵਾਈ ਹੇਠ ਇੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਿਹਤ ਮੰਤਰੀ ਵਲੋਂ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਡਾਕਟਰਾਂ ਦਾ ਐਨ.ਪੀ.ਏ. ਪੁਰਾਣੀ ਤਰਜ਼ ‘ਤੇ ਹੀ ਬਹਾਲ ਰੱਖਣ ਦਾ ਭਰੋਸਾ ਦਿਵਾਇਆ ਅਤੇ ਨਾਲ ਹੀ ਆਉਂਦੇ ਮੰਗਲਵਾਰ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ | ਜਿਸ ਮਗਰੋਂ ਕੋਆਰਡੀਨੇਸ਼ਨ ਕਮੇਟੀ ਨੇ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ |