ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਪਿਛਲੇ 11 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਟੇਜ ਕੋਲ ਸ਼ੁੱਕਰਵਾਰ ਸਵੇਰੇ ਇੱਕ ਨੌਜਵਾਨ ਦਾ ਹੱਥ ਕੱਟੀ ਹੋਈ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ।
ਦੂਜੇ ਪਾਸੇ ਇਸ ਮਾਮਲੇ ਦੇ ਇੱਕ ਆਰੋਪੀ ਨੇ ਕੁੰਡਲੀ ਪੁਲਿਸ ਦੇ ਸਾਹਮਣੇ ਸਰੈਂਡਰ ਕਰ ਦਿੱਤਾ।ਜਦੋਂ ਕਿ ਇਸ ਮਾਮਲੇ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸਾਡਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ।ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਟੇਜ ਕੋਲ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਨੇ ਆਪਣਾ ਬਿਆਨ ਜਾਰੀ ਕਰ ਦਿੱਤਾ ਹੈ।
ਕਾਨੂੰਨ ਆਪਣਾ ਕੰਮ ਕਰੇਗਾ।ਸਾਡਾ ਇਸ ਤਰ੍ਹਾਂ ਦੀ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ।ਇਸ ਤੋਂ ਪਹਿਲਾਂ ਅਖਿਲ ਭਾਰਤੀ ਕਿਸਾਨ ਸਭਾ ਜਨਰਲ ਸਕੱਤਰ ਹਨਨ ਮੌਲਾ ਨੇ ਕਿਹਾ ਸੀ ਕਿ ਪਿਛਲੇ ਕਾਫੀ ਮਹੀਨੇ ਨਾਲ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਇੱਕ ਸੰਯੋਜਿਤ ਚੱਲ ਰਿਹਾ ਹੈ।ਸੰਯੁਕਤ ਕਿਸਾਨ ਮੋਰਚੇ ਨਾਲ ਇਸਦਾ ਕੋਈ ਸਬੰਧ ਨਹੀਂ ਹੈ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਸ ਘਟਨਾ ਦਾ ਕਿਸਾਨ ਅੰਦੋਲਨ ‘ਤੇ ਕੋਈ ਅਸਰ ਨਹੀਂ ਪਵੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਤੇ ਸਰਕਾਰ ਤੇ ਪੁਲਿਸ ਨੂੰ ਜਾਂਚ ਤੇ ਕਾਰਵਾਈ ਕਰਨੀ ਚਾਹੀਦੀ ਹੈ।