ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਬਰਨਾਲਾ ਸਥਿਤ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਰਵਾਈ ਕੀਤੀ ਹੈ।ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨੇ ਸਾਰੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ਦਾ ਆਦੇਸ਼ ਦਿੱਤਾ ਹੈ।
ਉਨਾਂ੍ਹ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਤੁਰੰਤ ਇਹ ਅਨੁਸ਼ਾਸਨਿਕ ਕਾਰਵਾਈ ਕਰਨ ਲਈ ਕਿਹਾ ਹੈ ।ਇਸਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।
ਇਸ ਆਦੇਸ਼ ‘ਚ ਕਿਹਾ ਗਿਆ ਕਿ 4 ਅਪ੍ਰੈਲ ਨੂੰ ਅਧਿਆਪਕ ਘਰੇਲੂ ਜਾਂ ਜ਼ਰੂਰੀ ਕੰਮ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨੇ ‘ਚ ਸ਼ਾਮਿਲ ਹੋਏ।ਉਨਾਂ੍ਹ ਦੀ ਛੁੱਟੀ ਰੱਦ ਕਰਦੇ ਹੋਏ ਨਿਯਮ ਅਨੁਸਾਰ ਕਾਰਵਾਈ ਕੀਤੀ ਜਾਵੇ।