ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਸ਼ਨੀਵਾਰ ਨੂੰ ਖੇਡਾਂ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪਰਗਟ ਸਿੰਘ ਦੀ ਸਿੱਖਿਆ ਮੰਤਰੀ ਵਜੋਂ ਪਹਿਲੀ ਵੱਡੀ ਮੀਟਿੰਗ ਦੌਰਾਨ ਕਿਸਾਨਾਂ ਨੇ ਇਹ ਕਦਮ ਚੁੱਕਿਆ ਹੈ। ਪ੍ਰਗਟ ਸਿੰਘ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਗਏ ਹਨ। ਵੱਡੀ ਗਿਣਤੀ ਵਿੱਚ ਕਿਸਾਨ ਵਾਹਨਾਂ ਵਿੱਚ ਸਵਾਰ ਪ੍ਰਗਟ ਸਿੰਘ ਦੇ ਘਰ ਵੱਲ ਵਧ ਰਹੇ ਹਨ। ਪਰਗਟ ਦੀ ਰਿਹਾਇਸ਼ ‘ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹਨ। ਪੁਲਿਸ ਨੇ ਮੰਤਰੀ ਦੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਨਾਕੇਬੰਦੀ ਕਰ ਦਿੱਤੀ ਹੈ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀ ਨਾਅਰੇ ਲਗਾ ਰਹੇ ਹਨ।
ਕੇਂਦਰ ਸਰਕਾਰ ਵਲੋਂ ਝੋਨੇ ਦੀ ਖ੍ਰੀਦ ‘ਚ ਹੋਈ ਦੇਰੀ ਨੂੰ ਲੈ ਕੇ ਸ਼ਨੀਵਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।ਉਨ੍ਹਾਂ ਨੇ ਇੱਥੇ 120 ਫੁੱਟੀ ਰੋਡ ਸਥਿਤ ਜਲੰਧਰ ਕੈਂਟ ਦੇ ਵਿਧਾਇਕ ਅਤੇ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਨਿਵਾਸ ਸਥਾਨ ‘ਤੇ ਧਰਨਾ ਲਗਾ ਦਿੱਤਾ ਹੈ।ਉਹ ਲਗਾਤਾਰ ਕੇਂਦਰ ਅਤੇ ਸੂਬਾ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।ਧਰਨੇ ਤੋਂ ਪਹਿਲਾਂ ਹੀ ਪਰਗਟ ਦੇ ਘਰ ਬਾਹਰ ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਸੀ।
ਇਸ ਮੌਕੇ ‘ਤੇ ਰਾਜੇਵਾਲ ਗਰੁੱਪ ਦੇ ਬੁਲਾਰੇ ਕਸ਼ਮੀਰਾ ਸਿੰਘ ਜੰਡਿਆਲਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਪਰਮਿੰਦਰ ਸਿੰਘ, ਅਮਰ ਜੋਤੀ ਸਿੰਘ ਜੋਤੀ ਆਦਿ ਨੇ ਕਿਸਾਨਾਂ ਨੂੰ ਸੰਬੋਧਿਤ ਕੀਤਾ।ਉਨਾਂ੍ਹ ਕਿਹਾ ਕਿ ਕਿਸਾਨਾਂ ਦੇ ਵਿਰੁੱਧ ਬਣਾਏ ਗਏ ਖੇਤੀ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ।ਮੋਦੀ ਸਰਕਾਰ ਜਾਣ ਬੁੱਝ ਕੇ ਝੋਨੇ ਦੀ ਖ੍ਰੀਦ ‘ਚ ਦੇਰੀ ਕਰ ਰਹੀ ਹੈ।