ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਅਧਿਆਪਕ ਜੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਯੂਨਾਈਟਿਡ ਟੀਚਰਜ਼ ਫਰੰਟ ਪੰਜਾਬ ਦੇ ਬੈਨਰ ਹੇਠ 180 ਅਧਿਆਪਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੰਗਾਮੇ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।