ਚੰਡੀਗੜ – ਸਿੱਖਿਆ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਟਵਿੱਟਰ ਤੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਆਨ ਤੇ ਸ਼ਾਨ ਹੈ ਚੰਡੀਗੜ .ਯੂਨੀਵਰਸਿਟੀ ,ਸਾਡੀ ਮਾਣਮੱਤੀ ਸੰਸਥਾ ਹੈ,ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ ।
ਉਨਾ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਮੁੱਦੇ ਬਾਰੇ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ ਕਿਸੇ ਵੀ ਕੀਮਤ ਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਨਹੀ ਬਣਨ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬਾਬਤ ਪੂਰੀ ਜਾਣਕਾਰੀ ਰੱਖ ਰਹੇ ਹਨ । ਹਾਲਾਕਿ ਇਹ ਜਿਕਕਰਯੋਗ ਹੈ ਕਿ ਪੰਜਾਬ ਭਰ ਚ ਇਸ ਦਾ ਵਿਰੁੱਧ ਹੋ ਰਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਤੇ ਹੱਕ ਪੰਜਾਬ ਦਾ ਹੈ ਇਸ ਨੂੰ ਨਹੀ ਖੁੰਝਣ ਦਿੱਤਾ ਜਾਵੇਗਾ।
ਜਾਣਕਾਰੀ ਲਈ ਦੱਸ ਦਿੱਤਾ ਜਾਂਦਾ ਹੈ ਕਿ ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖਿਲਾਫ ਦਾਇਰ ਪਟੀਸਨ ‘ਤੇ ਸੁਣਵਾਈ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਕੇਂਦਰ ਨੂੰ ਇਹ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ।ਕੇਂਦਰ ਸਰਕਾਰ ਜੋ ਵੀ ਫੈਸਲਾ ਲਵੇ, ਉਸ ਨੂੰ ਅਗਲੀ ਸੁਣਵਾਈ ਦੀ ਤਰੀਕ 30 ਅਗਸਤ ਤੋਂ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।