ਸ਼ੁੱਕਰਵਾਰ, ਮਈ 16, 2025 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ,ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ

by propunjabtv
ਮਈ 21, 2021
in ਦੇਸ਼
0

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਜਾਣਗੇ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।ਸਿੱਖਿਆ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਲਈ 80.92 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇਣ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੁੱਲ 13,48,632 ਵਿਦਿਆਰਥੀਆਂ ਵਿੱਚੋਂ 7,65,024 ਲੜਕੀਆਂ ਹਨ ਜਦ ਕਿ 5,08,436 ਅਨੁਸੂਚਿਤ ਜਾਤੀ ਦੇ ਲੜਕੇ ਅਤੇ 75,172 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਕਵਾਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ। ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।

Tags: educationministarFREE SCHOOL DRESSpunjab
Share204Tweet128Share51

Related Posts

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.