ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਵੱਡੇ ਐਲਾਨ ‘ਤੇ ਬੋਲਦਿਆਂ ਕਿਹਾ ਕਿ ਨਿੱਜੀ ਤੌਰ ‘ਤੇ ਕੋਈ ਕੁੱਝ ਵੀ ਬੋਲ ਸਕਦਾ ਹੈ, ਅਸੀਂ ਸਾਰੇ ਇੱਕ ਹਾਂ ਪਰ ਅਜਿਹਾ ਲੱਗ ਰਿਹਾ ਹੈ ਕਿ ਸਾਡਾ ਪ੍ਰਧਾਨ ਸਭ ਤੋਂ ਵੱਖ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਗੱਲਾਂ ਨਾਲ ਗੁੰਮਰਾਹ ਹੁੰਦੇ ਹਨ। ਨਵਜੋਤ ਸਿੰਘ ਸਿੱਧੂ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ। ਮੈਂ ਕਾਂਗਰਸ ਨੂੰ ਹਾਰਦਾ ਹੋਇਆ ਨਹੀਂ ਦੇਖ ਸਕਦਾ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਰੌਲਾ ਹੈ।
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਨੇ ਅੱਜ ਭਦੌੜ ਵਿੱਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਅਤੇ ਲੜਕੀਆਂ ਕਈ ਵੱਡੇ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ 2022 ਵਿੱਚ ਸਰਕਾਰ ਬਣਨ ‘ਤੇ ਅਸੀਂ ਔਰਤਾਂ ਨੂੰ ਸਾਲ ਵਿੱਚ 8 ਸਿਲੰਡਰ ਅਤੇ ਹਰ ਮਹਿਨੇ 2 ਹਜ਼ਾਰ ਰੁਪਏ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 5ਵੀਂ ਪਾਸ ਕਰਨ ‘ਤੇ ਲੜਕੀਆਂ ਨੂੰ 5 ਹਜ਼ਾਰ ਰੁਪਏ, 10ਵੀਂ ਪਾਸ ਕਰਨ ‘ਤੇ 10 ਹਜ਼ਾਰ ਰੁਪਏ ਅਤੇ 12ਵੀਂ ਪਾਸ ਕਰਨ ‘ਤੇ 20 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ।