ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਛੱਡ ਭਾਜਪਾ ‘ਚ ਜਾਣ ਤੇ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸੁਣਾਈ ਗਈ ਇੱਕ ਸਾਲ ਦੀ ਸਜ਼ਾ ‘ਤੇ ਅੱਜ ਪ੍ਰੋ-ਪੰਜਾਬ ਦੇ ਪੱਤਰਕਾਰ ਵਿਕਰਮ ਸਿੰਘ ਕੰਬੋਜ਼ ਵੱਲੋਂ ਕਾਂਗਰਸ ਪਾਰਟੀ ਦੇ ਸਾਬਕਾ ਗ੍ਰਹਿ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਜਿੱਥੇ ਉਨ੍ਹਾਂ ਸੁਨੀਲ ਜਾਖੜ ਨੂੰ ਨੱਕ ਡੁਬੋ ਕੇ ਮਰ ਜਾਣ ਦੀ ਗੱਲ ਕਹੀ, ਉਥੇ ਹੀ ਉਨ੍ਹਾਂ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਨੂੰ ਕਾਂਗਰਸ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੂੰ ਪੰਜਾਬ ਇਲੈਕਸ਼ਨ ਤੋਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜੇਕਰ ਪਾਰਟੀ ਬਚਾਉਣੀ ਹੈ ਤਾਂ ਨਵਜੋਤ ਸਿੱਧੂ ਤੇ ਜਾਖੜ ਨੂੰ ਪਾਰਟੀ ਚੋਂ ਬਾਹਰ ਕੱਢ ਦਿਓ ਨਹੀਂ ਤਾਂ ਇਹ ਪਾਰਟੀ ਦਾ ਬਹੁਤ ਨੁਕਸਾਨ ਕਰਵਾਉਣਗੇ। ਓਦੋਂ ਉਨ੍ਹਾਂ ਨੇ ਮੇਰੀ ਨਹੀਂ ਸੁਣੀ ਅੱਜ ਦੇਖ ਲਓ ਉਹੀ ਗੱਲ ਹੋਈ ਹੈ।
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਹੋਈ ਸਜ਼ਾ ਕਾਂਗਰਸ ਲਈ ਸ਼ੁੱਭ ਸੰਕੇਤ ਹੈ। ਸੁਪਰੀਮ ਕੋਰਟ ਵੱਲੋਂ ਸਿੱਧੂ ਨੂੰ ਦਿੱਤੀ ਗਈ ਸਜ਼ਾਂ ਨੂੰ ਜਾਖੜ ਨੇ ਪ੍ਰਮਾਤਮਾ ਵੱਲੋਂ ਦਿੱਤੀ ਗਈ ਸਜ਼ਾ ਦੱਸਿਆ। ਉਨ੍ਹਾਂ ਕਿਹਾ ਕਿ ਚੰਗਾ ਹੀ ਹੋਇਆ ਇਹ ਮਗਰੋ ਲੱਥਿਆ, ਨਹੀਂ ਤਾਂ ਕਾਂਗਰਸ ਪਾਰਟੀ ‘ਚ ਇੰਨੀ ਜਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਂ ਸਿੱਧੂ ਨਾਲ ਬਹੁਤ ਚੱਲਿਆਂ ਹਾਂ ਪਰ ਇਸ ਤੋਂ ਜ਼ਿਆਦਾ ਬਈਮਾਨ ਮੈਂ ਹੋਰ ਕੋਈ ਵੀ ਨਹੀਂ ਦੇਖਿਆ।
ਸੁਨੀਲ ਜਾਖੜ ਬਾਰੇ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਜਾਖੜ ਤੇ ਇਸ ਦੇ ਪਰਿਵਾਰ ਦੀ ਪਾਰਟੀ ਨੂੰ ਦੇਣ ਕੀ ਹੈ ਇਹ ਕਾਂਗਰਸ ਨਾਲ 50 ਸਾਲ ਦੇ ਰਿਸ਼ਤੇ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 50 ਸਾਲ ਇਸਨੂੰ ਦਿੱਤਾ ਹੀ ਹੈ। ਇਸਦੀ ਪਾਰਟੀ ਨੂੰ ਕੋਈ ਦੇਣ ਨਹੀਂ ਤੇ ਅੱਜ ਵਬੀ ਜਦੋਂ ਮਾੜੇ ਸਮੇਂ ‘ਚ ਕਾਂਗਰਸ ਪਾਰਟੀ ਨਾਲ ਖੜ੍ਹਾ ਹੋਣਾ ਚਾਹੀਦਾ ਸੀ। ਇਹ ਅੱਜ ਵੀ ਦੌੜ ਭਾਜਪਾ ‘ਚ ਸ਼ਾਮਿਲ ਹੋ ਗਿਆ। ਮੈਨੂੰ ਪਹਿਲਾਂ ਹੀ ਪਤਾ ਸੀ ਕਿ ਇਹ ਪਾਵਰ ਤੋਂ ਬਿਨਾ ਨਹੀਂ ਰਹਿ ਸਕਦਾ।