ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੇਸ਼ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਦਿੱਲੀ ਸਪੈਸ਼ਲ ਸੈੱਲ ਕੋਲ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੇਸ਼ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਸੀ।ਅੱਜ ਲਾਰੇਂਸ ਬਿਸ਼ਨੋਈ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ।ਦੱਸ ਦੇਈਏ ਕਿ ਲਾਰੇਂਸ ਨੂੰ ਭਾਰੀ ਸੁਰੱਖਿਆ ‘ਚ ਕੋਰਟ ਲਿਆਂਦਾ ਗਿਆ।
ਮਹੱਤਵਪੂਰਨ ਗੱਲ ਇਹ ਹੈ ਕਿ ਲਾਰੇਂਸ ਬਿਸ਼ਨੋਈ ਨੂੰ ਬੁਲੇਟ ਪਰੂਫ ਗੱਡੀ ‘ਚ ਲਿਆਂਦਾ ਗਿਆ।ਲਾਰੇਂਸ ਬਿਸ਼ਨੋਈ ਤੋਂ ਪੱਤਰਕਾਰਾਂ ਵਲੋਂ ਕਈ ਸਵਾਲ ਪੁੱਛੇ ਗਏ ਜਿਸ ਪੱਤਰਕਾਰਾਂ ਨੇ ਉਸ ਨੂੰ ਸਚਿਨ ਬਿਸ਼ਨੋਈ ਬਾਰੇ ਸਵਾਲ ਕੀਤਾ।ਸਚਿਨ ਬਿਸ਼ਨੋਈ ਆਪਣੇ ਆਪ ਨੂੰ ਲਾਰੇਂਸ ਬਿਸ਼ਨੋਈ ਦਾ ਭਾਣਜਾ ਦੱਸਦਾ ਹੈ।ਦੱਸ ਦੇਈਏ ਕਿ ਸਚਿਨ ਬਿਸ਼ਨੋਈ ਨੇ ਕਬੂਲਿਆ ਸੀ ਕਿ ਉਸਨੇ ਹੀ ਸਿੱਧੂ ਮੂਸੇਵਾਲਾ ਦਾ ਆਪਣੇ ਹੱਥੀਂ ਗੋਲੀਆਂ ਮਾਰ ਕੇ ਕਤਲ ਕੀਤਾ ਹੈ।
ਲਾਰੇਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸਭ ਤੋਂ ਮਹੱਤਵਪੂਰਨ ਕੜੀ ਹੈ।ਪਰ ਪੁਲਿਸ ਦਾ ਕਹਿਣਾ ਹੈ ਕਿ ਲਾਰੇਂਸ ਉਨ੍ਹਾਂ ਨੂੰ ਇਨਕੁਆਇਰੀ ‘ਚ ਕੋਈ ਸਹਿਯੋਗ ਨਹੀਂ ਦੇ ਰਿਹਾ ਹੈ।ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।