ਕਾਂਗਰਸ ਸਾਂਸਦ ਰਵਨੀਤ ਬਿੱਟੂ ਨੂੰ ਵਿਦੇਸ਼ਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਇਸ ਤੋਂ ਇਲਾਵਾ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਵੀ ਧਮਕੀਆਂ ਆ ਰਹੀਆਂ ਹਨ।ਦੱਸ ਦੇਈਏ ਕਿ ਰਵਨੀਤ ਬਿੱਟੂ ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਗਰੁੱਪ ਕਾਲ ਰਾਹੀਂ ਵਿਦੇਸ਼ਾਂ ਤੋਂ ਧਮਕੀਆਂ ਆ ਰਹੀਆਂ ਹਨ।
ਕਿਸਾਨ ਅੰਦੋਲਨ ਮੌਕੇ ਰੁਲਦੂ ਸਿੰਘ ਮਾਨਸਾ ਨੇ ਸੰਤ ਭਿੰਡਰਾਂਵਾਲਿਆਂ ‘ਤੇ ਸਟੇਜ ਤੋਂ ਉਨ੍ਹਾਂ ਨੇ ਟਿੱਪਣੀ ਕੀਤੀ ਸੀ।ਜਿਸ ਕਾਰਨ ਉਹ ਕਿੰਨਾ ਚਿਰ ਵਿਵਾਦਾਂ ‘ਚ ਵੀ ਘਿਰੇ ਰਹੇ।ਰਵਨੀਤ ਬਿੱਟੂ ਨੂੰ ਇੱਕ ਧਮਕੀ ਭਰਿਆ ਫੋਨ ਆਉਂਦਾ ਪਰ ਉਹ ਫੋਨ ਰਵਨੀਤ ਬਿੱਟੂ ਆਪ ਨਹੀਂ ਚੁੱਕਦੇ ਉਨਾਂ੍ਹ ਦਾ ਪੀਏ ਇਹ ਫੋਨ ਉਠਾਉਂਦਾ ਜਿਸ ‘ਚ ਉਨ੍ਹਾਂ ਨੂੰ ਗਰੁੱਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਤਾਰ ਵੀ ਵਿਦੇਸ਼ਾਂ ਨਾਲ ਜੁੜੇ ਹੋਏ ਹਨ।ਲਾਰੇਂਸ ਗੈਂਗ ਨਾਲ ਸਬੰਧਿਤ ਗੋਲਡੀ ਬਰਾੜ ਵੀ ਕੈਨੇਡਾ ਹੀ ਰਹਿੰਦਾ ਹੈ ਜਿਸ ਨੇ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲਈ ਸੀ।ਜਿਸ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ ਕਿ ਰਵਨੀਤ ਬਿੱਟੂ ਨੂੰ ਵੀ ਵਿਦੇਸ਼ ਤੋਂ ਹੀ ਧਮਕੀਆਂ ਮਿਲ ਰਹੀਆਂ ਹਨ।ਜ਼ਿਕਰਯੋਗ ਹੈ ਕਿ ਬੀਤੀ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਵਨੀਤ ਬਿੱਟੂ ਨੂੰ ਕਈ ਧਮਕੀਆਂ ਮਿਲ ਚੁੱਕੀਆਂ ਹਨ।
ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ ਤੋਂ ਇੰਟਰਨੈੱਟ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਰਵਨੀਤ ਬਿੱਟੂ ਨੂੰ ਸਿੱਧੇ ਤੌਰ ‘ਤੇ ਨਹੀਂ ਸਗੋਂ ਤੀਜੇ ਸ਼ਖਸ ਰਾਹੀਂ ਦਿੱਤੀ ਗਈ ਹੈ। ਇਸ ਇੰਟਰਨੈੱਟ ਕਾਲ ਰਾਹੀਂ ਬਿੱਟੂ ਨੂੰ ਧਮਕੀ ਦਿੰਦੇ ਹੋਏ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਦਾਦੇ ਬੇਅੰਤ ਸਿੰਘ ਵਾਂਗ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।
ਇਸ ਧਮਕੀ ‘ਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਆਖਣਾ ਹੈ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਸ ਕੋਲ ਵੀ ਲੈ ਕੇ ਜਾਣਗੇ। ਬਿੱਟੂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਨ੍ਹਾਂ ਨੂੰ ਸੋਧਾ ਲਾਉਣ ਦੇ ਦਿੱਤੇ ਬਿਆਨ ਤੋਂ ਹੀ ਬਾਅਦ ਹੀ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੋਵੇਗੀ।