ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਸ਼ੁਰੂ ਹੋ ਗਈ ਹੈ। ਮਾਨਸਾ ਦੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕ ਪਹੁੰਚ ਰਹੇ ਹਨ। ਪੰਜਾਬ ਤੋਂ ਹੀ ਨਹੀਂ ਸਗੋਂ ਹਰਿਆਣਾ ਸਮੇਤ ਹੋਰ ਗੁਆਂਢੀ ਰਾਜਾਂ ਤੋਂ ਵੀ ਪ੍ਰਸ਼ੰਸਕ ਇੱਥੇ ਪੁੱਜੇ ਹਨ। ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸਿੱਧੂ ਮੂਸੇਵਾਲਾ ਦੇ ਸਮਰਥਕ ਉਨ੍ਹਾਂ ਦੀਆਂ ਪਸੰਦੀਦੇ ਮੋਟਰਸਾਈਕਲਾਂ, ਟਰੈਕਟਰਾਂ ਤੇ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸ. ਬਲਾਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਸਿੱਧੂ ਮੂਸੇਵਾਲਾ ਨੂੰ ਆਪਣੇ ਵਿਰਸੇ ਭਾਵ ਆਪਣੀ ਪੱਗ ਨਾਲ ਅਥਾਹ ਪਿਆਰ ਸੀ।
ਜਿਸ ਕਾਰਨ ਉਨ੍ਹਾਂ ਦਾ ਕਹਿਣਾ ਹੈ ਜੋ ਕਿ ਸਿੱਧੂ ਨੂੰ ਚਾਹੁਣ ਵਾਲਾ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਪਹੁੰਚ ਰਹੇ ਹਨ ਸਾਰੇ ਸਿਰਾਂ ‘ਤੇ ਦਸਤਾਰ ਸਜਾ ਕੇ ਆਉਣ ਇਹੀ ਸਿੱਧੂ ਮੂਸੇਵਾਲਾ ਨੂੰ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ।ਦੱਸਣਯੋਗ ਹੈ ਕਿ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜੋ ਕਿ ਸਿੱਧੂ ਦੇ ਮਾਪਿਆਂ ਲਈ ਪੰਜਾਬ, ਪੰਜਾਬੀ ਇੰਡਸਟਰੀ ਲਈ ਕਦੇ ਨਾਲ ਪੂਰਾ ਹੋਣ ਵਾਲਾ ਘਾਟਾ ਸੀ।