ਪੰਜਾਬ ਕਾਂਗਰਸ ਨੇ ਆਪਣੇ ਆਗੂ ਅਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੋਏ ਕਤਲ ਤੋਂ ਬਾਅਦ ਮਾਨ ਸਰਕਾਰ ਦੇ ਵਿਰੁੱਧ ਮੋਰਚਾ ਖੋਲ ਦਿੱਤਾ।ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਰਣਦੀਪ ਸੂਰਜੇਵਾਲਾ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਨੇ ਮੂਸੇਵਾਲਾ ਦੇ ਕਤਲ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਸੀਐੱਮ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਮੂਸੇਵਾਲਾ ਦੇ ਕਤਲ ਦੀ ਸੀਬੀਆਈ, ਐੱਨਆਈਏ, ਜਾਂ ਕਿਸੇ ਸਿਟਿੰਗ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ।ਵੜਿੰਗ ਨੇ ਕਿਹਾ ਕਿ ਪਾਰਟੀ ਇਸ ਮੁੱਦੇ ‘ਤੇ ਪੰਜਾਬ ਦੇ ਗਵਰਨਰ ਨੂੰ ਮਿਲੇਗੀ।ਪ੍ਰਦੇਸ਼ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ।
ਦੂਜੇ ਪਾਸੇ ਰਾਜਾ ਵੜਿੰਗ ਤੋਂ ਇਲਾਵਾ ਦੂਜੇ ਪਾਸੇ ਹੋਰ ਕਾਂਗਰਸੀ ਆਗੂਆਂ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ ਦੇ ਬਾਅਦ ਦੁੱਖ ਜਾਹਿਰ ਕਰਦੇ ਹੋਏ ਵੀਆਈਪੀ ਕਲਚਰ ਖ਼ਤਮ ਕਰਨ ਦੇ ਨਾਮ ‘ਤੇ ‘ਆਪ’ ਸਰਕਾਰ ਦੇ ਸੁਰੱਖਿਆ ਘਟਾਉਣ ਨੂੰ ਲੈ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ।