ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿਤਾ ਜੀ ਨੇ ਬੇਹੱਦ ਭਾਵੁਕ ਸਪੀਚ ਦਿੰਦਿਆਂ ਕਿਹਾ ਕਿ ਮੈਂ ਆਪਣੇ ਪੁੱਤ ਦੀ ਮੌਤ ਦਾ ਦੁੱਖ ਤਾਂ ਕਿਤੇ ਨਾ ਕਿਤੇ ਸਹਿ ਲਓ।ਪਰ ਪੰਜਾਬ ‘ਚ ਜੋ ਵੀ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲ ਰਹੀਆਂ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਸੰਘਰਸ਼ ਦੀ ਜੋ ਵੀ ਅਗਲਾ ਕਦਮ ਹੋਵੇਗਾ ਅਸੀਂ ਤੁਹਾਨੂੰ ਆਪ ਦੱਸਾਂਗੇ।ਕਈ ਲੋਕਾਂ ਨੇ ਸੋਸ਼ਲ ਮੀਡਆ ‘ਤੇ ਫੇਕ ਅਕਾਊਂਟ ਬਣਾ ਕੇ ਪੈਸਿਆਂ ਦੀ ਮੰਗ ਕਰ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਸਮਾਂ ਦਿੱਤਾ ਹੋਇਆ ਹੈ ਜੋ ਵੀ ਮੈਂ ਸੰਘਰਸ਼ ਦੀ ਸਮਾਂ ਉਲੀਕੇਗਾਂ ਅਸੀਂ ਆਪ ਇੰਸਟਾਗ੍ਰਾਮ ‘ਤੇ ਤੁਹਾਨੂੰ ਜਾਣਕਾਰੀ ਦੇਵਾਂਗੇ।
ਸਿੱਧੂ ਨਾਲ ਜੁੜੇ ਕਈ ਲੋਕ ਫੇਕ ਪੇਜ਼ ਬਣਾ ਕੇ ਸਿੱਧੂ ਦੇ ਨਾਮ ‘ਤੇ ਪੈਸੇ ਇਕੱਠੇ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਲੱਖਾਂ ਚਾਹੁਣ ਵਾਲੇ, ਸਮਰਥਕ, ਕਰੀਬੀ, ਰਿਸ਼ਤੇਦਾਰ, ਕਲਾਕਾਰ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ।ਮਾਨਸਾ ਦਾਣਾ ਤੇ ਪਿੰਡ ਮੂਸਾ ਦੀ ਧਰਤੀ ‘ਤੇ ਅੱਜ ਤਿਲ ਸੁੱਟਣ ਦੀ ਥਾਂ ਨਹੀਂ ਸੀ।ਹਰ ਕੋਈ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਸੀ।ਹਰ ਕੋਈ ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਅੰਤਿਮ ਸ਼ਰਧਾਂਜਲੀ ਦੇ ਰਹੇ ਹਨ।
ਸਿੱਧੂ ਮੂਸੇਵਾਲਾ ਦੀਆਂ ਟੀ-ਸ਼ਰਟਾਂ ‘ਤੇ ਫੋਟੋਆਂ, ਬਾਹਾਂ ‘ਤੇ ਸਿੱਧੂ ਮੂਸੇਵਾਲਾ ਦੇ ਟੈਟੂ, 5911 ਟਰੈਕਟਰ ਰਾਹੀਂ ਸਿੱਧੂ ਮੂਸੇਵਾਲਾ ਦੇ ਸਮਰਥਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।ਕਈ ਨੌਜਵਾਨ ਸਿੱਧੂ ਮੂਸੇਵਾਲਾ ਦੇ ਸਟਾਈਲ ‘ਚ ਸਿਰ ‘ਤੇ ਦਸਤਾਰਾਂ ਸਜਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਦੱਸਣਯੋਗ ਹੈ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਵੀ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਨੌਜਵਾਨ ਦਸਤਾਰਾਂ ਸਜਾ ਕੇ ਪਹੁੰਚਣ।ਜੋ ਕਿ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਦੱਸਣਯੋਗ ਹੈ ਕਿ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜੋ ਕਿ ਸਿੱਧੂ ਦੇ ਮਾਪਿਆਂ ਲਈ ਪੰਜਾਬ, ਪੰਜਾਬੀ ਇੰਡਸਟਰੀ ਲਈ ਕਦੇ ਨਾਲ ਪੂਰਾ ਹੋਣ ਵਾਲਾ ਘਾਟਾ ਸੀ।