ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਮਾਨਸਾ ਪਹੁੰਚ ਰਹੇ ਹਨ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਸੋਗ ਪ੍ਰਗਟ ਕਰਨਗੇ।ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਪਹਿਲਾਂ ਵੀ ਸੋਸ਼ਲ ਮੀਡੀਆ ਰਾਹੀਂ ਕਤਲ ‘ਤੇ ਦੁੱਖ ਪ੍ਰਗਟ ਕੀਤਾ ਸੀ।
ਉਨ੍ਹਾਂ ਨੇ ਕਿਹਾ ਸੀ ਕਿ ਹੋਣਹਾਰ ਕਾਂਗਰਸ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਤੋਂ ਦੁਖੀ ਹਾਂ।ਦੁਨੀਆ ਭਰ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਚਾਹੁਣ ਵਾਲਿਆਂ ਪ੍ਰਤੀ ਮੇਰੀਆਂ ਸੰਵੇਦਨਾਵਾਂ।ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਹੇ।ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ।
ਉਨ੍ਹਾਂ ਨੇ ਮਾਨਸਾ ਸੀਟ ਤੋਂ ਕਾਂਗਰਸ ਦੇ ਟਿਕਟ ‘ਤੇ ਚੋਣ ਲੜੀ ਸੀ।ਹਾਲਾਂਕਿ, ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਉਨ੍ਹਾਂ ਨੇ ਹਰਾ ਦਿੱਤਾ ਸੀ।ਇਸ ਤੋਂ ਬਾਅਦ ‘ਆਪ’ ਦੀ ਸਰਕਾਰ ਨੇ ਉਨ੍ਹਾਂ ਦੀ ਸਿਕਿਓਰਿਟੀ ਘਟਾ ਦਿੱਤੀ।ਇਸਦੇ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।ਜ਼ਿਕਰਯੋਗ ਹੈ ਕਿ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਸ਼ਾਮ ਸਾਢੇ 5 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।