ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਦੱਸ ਦੇਈਏ ਕਿ ਮਾਨਸਾ ਪੁਲਿਸ ਵਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।ਪੁਲਿਸ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਮਾਮਲਾ ਮੂਸੇਵਾਲਾ ਪਿੰਡ ਦੇ ਆਲੇ ਦੁਆਲੇ ਘੁੰਮਦਾ ਨਜ਼ਰ ਆ ਰਿਹਾ ਹੈ।ਜਿਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹ ਪਿੰਡ ਮੂਸਾ ਦੇ ਨੇੜੇ ਦੇ ਰਹਿਣ ਵਾਲੇ ਹਨ।ਇਸ ਦਾ ਖੁਲਾਸਾ ਪਹਿਲਾਂ ਤੋਂ ਗ੍ਰਿਫਤਾਰ ਗੈਂਗਸਟਰ ਮਨਪ੍ਰੀਤ ਮੰਨਾ ਨੇ ਕੀਤਾ
ਜਿਸ ਤੋਂ ਸਾਫ ਹੁੰਦਾ ਹੈ ਕਿ ਸਿੱਧੂ ਦਾ ਕਤਲ ਮਾਮਲਾ ਦੇ ਮੂਸਾ ਪਿੰਡ ਦੇ ਨਾਲ ਹੀ ਤਾਰ ਜੁੜੇ ਹੋਏ ਦਿਖਾਈ ਦੇ ਰਹੇ ਹਨ।ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ ਦੀ ਜਾਂਚ ਦਾ ਦਾਇਰਾ ਵਧਦਾ ਜਾ ਰਿਹਾ ਹੈ।
ਹਰਿਆਣਾ, ਫਤਿਹਾਬਾਦ, ਨੇਪਾਲ ਤੱਕ ਜਾਂਚ ਕੀਤੀ ਜਾ ਰਹੀ ਹੈ।ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਉਨ੍ਹਾਂ ਨੇ ਅਮਿਤ ਸ਼ਾਹ ਕੋਲ ਪੁੱਤ ਦੀ ਮੌਤ ‘ਤੇ ਇਨਸਾਫ ਦੀ ਗੁਹਾਰ ਲਾਈ ਤੇ ਲੋਕਾਂ ਨੂੰ ਭਰੇ ਨਾਲ ਅਪੀਲ ਵੀ ਕੀਤੀ ਕਿ ਮੇਰੇ ਪੁੱਤ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ ਮੈਂ ਕੋਈ ਕਿਸੇ ਤਰ੍ਹਾਂ ਦੀਆਂ ਚੋਣਾਂ ਨਹੀਂ ਲੜ ਰਿਹਾ ਅਫਵਾਹਾਂ ਨਾਲ ਫੈਲ਼ਾਓ ਤੁਸੀਂ ਮੇਰਾ ਦੁੱਖ ਦੀ ਘੜੀ ‘ਚ ਸਾਥ ਦਿੱਤਾ।ਬਹੁਤ ਬਹੁਤ ਧੰਨਵਾਦ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪਿੰਡ ਜਵਾਹਰਕੇ ਵਿਖੇ 5 ਵਜੇ ਦੇ ਕਰੀਬ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।