ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਨਵਜੋਤ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲਗਾਤਾਰ ਨਿੰਦਾ ਕਰਨ ਲਈ ਕਾਂਗਰਸ ਹਾਈਕਮਾਂਡ ਵੱਲੋਂ ਝਿੜਕ ਪ੍ਰਾਪਤ ਹੋਈ ਹੈ। ਇਹੀ ਕਾਰਨ ਹੈ ਕਿ ਅੱਜ ਉਹ ਅਰਵਿੰਦ ਕੇਜਰੀਵਾਲ ਦੇ ਪਿੱਛੇ ਪੈ ਗਏ ਹਨ | ਭਲਕੇ ਤੱਕ ਇੰਤਜ਼ਾਰ ਕਰੋ, ਕਿਉਂਕਿ ਸਿੱਧੂ ਫਿਰ ਤੋਂ ਕੈਪਟਨ ਦਾ ਪਿੱਛਾ ਕਰਨਗੇ।
Exploitation of farmers and decreasing prices even on crops where MSP is announced – @ArvindKejriwal Ji you notified the Private Mandi’s central black law ! Has it been de-notified or the masquerading is still going on ? @AamAadmiParty @AAPPunjab pic.twitter.com/Pyq7dF6NH7
— Navjot Singh Sidhu (@sherryontopp) September 17, 2021
ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਅੱਜ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨ ਨੂੰ ਪ੍ਰਾਈਵੇਟ ਮੰਡੀ ਏਪੀਐਮਸੀ ਨੂੰ ਰੱਦ ਕਰਕੇ ਦਿੱਲੀ ਵਿੱਚ ਇੱਕ ਨਿੱਜੀ ਮੰਡੀ ਸਥਾਪਤ ਕਰਨ ਲਈ ਕਿਹਾ। ਇਸ ਤੋਂ ਬਾਅਦ ਕੇਜਰੀਵਾਲ ਨੇ ਸੰਸਦ ਨੂੰ ਬੁਲਾਇਆ ਅਤੇ ਬਿੱਲ ਨੂੰ ਪਾੜਣ ਦਾ ਡਰਾਮਾ ਕੀਤਾ।