ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ ਜਿਸ ਦੇ ਚਲਦੇ ਸਾਰੀਆਂ ਸਿਆਸੀ ਪਾਰਟੀਆਂ ਵੀ ਸਰਗਰਮ ਹੋ ਚੁੱਕੀਆਂ ਹਨ।ਨਵਜੋਤ ਸਿੱਧੂ ਪਟਿਆਲਾ ਤੋਂ ਮੋਗਾ ਸੋਨੂੰ ਸੂਦ ਨੂੰ ਮਿਲਣ ਜਾਣਗੇ।
ਇਸ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸੋਨੂੰ ਸੂਦ ਕੱਲ੍ਹ ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸਨ। ਸੋਨੂੰ ਸੂਦ ਦੇ ਰਾਜਨੀਤੀ ਵਿੱਚ ਕਦਮ ਰੱਖਣ ਦੇ ਆਸਾਰ ਬਣੇ ਹੋਏ ਹਨ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਪਟਿਆਲਾ ਤੋਂ ਮੋਗਾ ਲਈ ਸੋਨੂੰ ਸੂਦ ਨੂੰ ਮਿਲਣ ਲਈ ਰਵਾਨਾ ਹੋ ਚੁੱਕੇ ਹਨ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨੂੰ ਸੂਦ ਨੇ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਸੀ।ਹੁਣ ਦੇਖਣਾ ਇਹ ਹੋਵੇਗਾ ਕਿ ਸੋਨੂੰ ਸੂਦ ਪੰਜਾਬ ਦੀ ਸਿਆਸਤ ‘ਚ ਐਂਟਰੀ ਮਾਰਦੇ ਹਨ ਜਾਂ ਨਹੀਂ।