ਸੀਐਮ ਚੰਨੀ ਨੇ ਅੱਜ ਮੋਗਾ ਜ਼ਿਲ੍ਹੇ ‘ਚ ਰੈਲੀ ਕੀਤੀ।ਉਥੇ ਉਨ੍ਹਾਂ ਨੇ ਕੇਜਰੀਵਾਲ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਮੈਂ ਪੰਜਾਬ ‘ਚ ਸਿੱਖਿਆ ਖੇਤਰ ‘ਚ ਵਧੀਆ ਕੰਮ ਕਰਨਾ ਚਾਹੁੰਦਾ ਹਾਂ ਤੇ ਕਰ ਰਿਹਾ ਹੈ।ਇਸੇ ਦੌਰਾਨ ਉਨ੍ਹਾਂ ਨੇ ਕੇਜਰੀਵਾਲ ਨੂੰ ਕਾਲਾ ਅੰਗਰੇਜ਼ ਦੱਸਿਆ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਗਾ ਪਹੁੰਚ ਗਏ ਹਨ। ਉਨ੍ਹਾਂ ਨੇ ਉੱਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪੰਜਾਬ ਵੱਲ ਦੇਖਦਿਆਂ ਹੀ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਇਆ ਹੈ। ਪੰਜਾਬ ਕਰਕੇ ਅਰਵਿੰਦ ਕੇਜਰੀਵਾਲ ‘ਤੇ ਦਬਾਅ ਪਾਇਆ ਜਾ ਰਿਹਾ ਸੀ।
ਦੂਜੇ ਪਾਸੇ ਸੀ.ਐਮ ਪੰਜਾਬ ਸਰਕਾਰ ਵੱਲੋਂ ਕੀਤੇ ਦਾਅਵਿਆਂ ‘ਤੇ ਬੋਲਦਿਆਂ ਚੰਨੀ ਨੇ ਕਿਹਾ ਕਿ 1 ਨਵੰਬਰ ਤੋਂ ਬਿਜਲੀ ਦੀਆਂ ਘਟੀਆਂ ਦਰਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਲੋੜਾ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਬਿਜਲੀ ਸਸਤੀ ਨਹੀਂ ਹੋਈ। ਦਰਅਸਲ, ਪੰਜਾਬ ਸਰਕਾਰ ਦੇ ਕੰਮਕਾਜ ਨੂੰ ਦੇਖ ਕੇ ਵਿਰੋਧੀਆਂ ‘ਚ ਹੜਕੰਪ ਮਚ ਗਿਆ ਹੈ ਅਤੇ ਉਹ ਗੁੱਸੇ ‘ਚ ਅਜਿਹੇ ਬਿਆਨ ਦੇਣ ਲਈ ਮਜਬੂਰ ਹੋ ਗਏ ਹਨ।