ਮੁੱਖ ਮੰਤਰੀ ਦਫ਼ਤਰ ਅੰਦਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਪੁਲਿਸ ਨੇ ਹਿਰਾਸਤ ‘ਚ ਲਿਆ।ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ‘ਤੇ ਹੋਈ FIR ਨੂੰ ਕਾਂਗਰਸ ਸਿਆਸੀ ਬਦਲਾਖੋਰੀ ਦੱਸ ਰਹੀ ਹੈ।
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕਾਂਗਰਸੀਆਂ ਦੇ ਧਰਨੇ ਨੂੰ ਲੈ ਕੇ ਹੰਗਾਮਾ ਹੋਇਆ। ਸਥਿਤੀ ਇੰਨੀ ਵਿਗੜ ਗਈ ਕਿ ਚੰਡੀਗੜ੍ਹ ਪੁਲੀਸ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਹੱਥੋਪਾਈ ਹੋ ਗਈ।
ਇਸ ਮਗਰੋਂ ਪੁਲੀਸ ਨੇ ਸਾਰੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਬੱਸ ਵਿੱਚ ਭਰ ਕੇ ਥਾਣੇ ਲਿਜਾਇਆ ਗਿਆ। ਕਾਂਗਰਸ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ।