ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅੱਜ ਆਪਣੇ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਦੇ ਨਾਲ ਕਾਂਗਰਸ ਪਾਰਟੀ ‘ਚ ਸਾਮਿਲ ਹੋ ਗਏ ਹਨ |ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਧਾਇਕ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਮਿਲਣ ਤੋਂ ਬਾਅਧ ਮੀਡੀਆ ਨਾਲ ਗੱਲ ਕਰਦਿਆਂ ਇਹ ਕਿਹਾ ਕਿ ਉਹ ਅੱਜ ਆਪਣੇ ਹਲਕੇ ਦੀਆਂ ਸਮੱਸਿਆਂਵਾਂ ਸਬੰਧੀ ਮੁੱਖ ਮੰਤਰੀ ਕੋਲ ਆਏ ਹਨ ਪਰ, ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਬਾਰੇ ਮੀਡੀਆ ਨਾਲ ਕੋਈ ਗੱਲ ਸਾਂਝੀ ਨਹੀਂ ਕੀਤੀ ਸੀ|
ਇਸ ਸਬੰਧੀ ਪੰਜਾਬ ਕਾਂਗਰਸ ਦੇ ਫੈਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਇੱਕ ਤਸਵੀਰ ਜਿਸ ‘ਚ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ 3 ਵਿਧਾਇਕਾਂ ਦੇ ਸ਼ਾਮਿਲ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ |ਦੱਸਣਯੋਗ ਹੈ ਕਿ ਸੁਖਪਾਲ ਖਹਿਰਾ 2017 ‘ਚ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸਨ ਅਤੇ 2018 ਵਿੱਚ ਆਮ ਆਦਮੀ ਪਾਰਟੀ ਛੱਡ ਦਿੱਤੀ ਸੀ ਅਤੇ ਜਿਸ ਤੋਂ ਬਾਅਦ 8 ਵਿਧਾਇਕਾਂ ਨਾਲ ਆਪਣੀ ਹੀ ਪਾਰਟੀ ਬਣਾ ਲਈ ਸੀ |ਜਿਸ ਚੋਂ ਇੱਕ ਵਿਧਾਇਕ ਕਾਂਗਰਸ ‘ਚ ਸ਼ਾਮਿਲ ਹੋ ਗਿਆ ਸੀ| ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਜਦੋਂ ਆਪਣੇ 2 ਸਾਥੀਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਬਾਹਰ ਆ ਰਹੇ ਸਨ ਤਾਂ ਪੱਤਰਕਾਰ ਨੇ ਪੁਛਿਆ ਸੀ ਕਿ ਤੁਸੀ ਕਾਂਗਰਸ ‘ਚ ਸ਼ਾਮਿਲ ਹੋ ਗਏ ਹੋ ਤਾਂ ਖਹਿਰਾ ਨੇ ਜਵਾਬ ਦੇ ਵਿੱਚ ਕਿਹਾ ਸੀ ਕਿ ਸਾਰੇ ਆਪਣ ਹਲਕਿਆ ਦੇ ਕੰਮਾਂ ਲਈ ਆਏ ਹਾਂ|ਪਰ ਇਹ ਵੱਡਾ ਸਵਾਲ ਖੜਾ ਹੁੰਦਾ ਹੈ ਕਿ ਸੁਖਪਾਲ ਖਹਿਰਾ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਤੇ ਕਾਂਗਰਸ ਨੇ ਆਪਣੇ ਪੈਜ ‘ਤੇ ਪੋਸਟ ਪਾ ਇਹ ਜਾਣਕਾਰੀ ਸਾਂਝੀ ਕੀਤੀ |