ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਜ਼ਮਾਨਤ ‘ਤੇ ਰਿਹਾਅ ਹੋ ਕੇ ਜੇਲ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਖਪਾਲ ਖਹਿਰਾ ਦੀ ਪਹਿਲੀ ਤਸਵੀਰ ਅਤੇ ਪਹਿਲੀ ਪੋਸਟ ਸਾਹਮਣੇ ਆਈ ਹੈ।
ਉਨ੍ਹਾਂ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਹ ਭਲਕੇ 29 ਫਰਵਰੀ ਨੂੰ ਦੁਪਹਿਰ 1 ਵਜੇ ਭੁਲੱਥ ਦੇ ਲੋਕਾਂ ਨੂੰ ਮਿਲਣ ਨਡਾਲਾ ਪਹੁੰਚਣਗੇ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਹੁਣ ਉਹ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ।