ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦਾ ਮੈਨੀਫੈਸਟੋ ਜੋ ਵੀ ਹੋਵੇ, ਉਸ ਨੂੰ ਚੋਣ ਕਮਿਸ਼ਨ ਵੱਲੋਂ ਕਾਨੂੰਨੀ ਦਸਤਾਵੇਜ਼ ਐਲਾਨਿਆ ਜਾਣਾ ਚਾਹੀਦਾ ਹੈ।
ਇਸ ਦੇ ਲਈ ਸੰਸਦ ‘ਚ ਬਿੱਲ ਪਾਸ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਸ ਲਈ ਅਦਾਲਤ ਦਾ ਸਹਾਰਾ ਲੈਣਾ ਪਿਆ ਤਾਂ ਲਿਆ ਜਾਵੇਗਾ, ਕਿਉਂਕਿ ਅੱਜ ਤੱਕ ਅਕਾਲੀ ਦਲ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।