ਐਤਵਾਰ, ਮਈ 25, 2025 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਵੱਲੋਂ ਕਿਸਾਨਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨ ਖ਼ਤਮ ਕਰਨ ਲਈ ਪੂਰੀ ਕੋਸ਼ਿਸ਼

by propunjabtv
ਅਗਸਤ 19, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਡਕੋਂਦਾ) ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਕਰ ਕੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੰਸਦ ਵਿਚ ਤਿੰਨ ਕਾਲੇ ਕਾਨੂੂੰਨਾਂ ਖਿਲਾਫ ਵੋਟਾਂ ਪਾਉਣ ਲਈ ਡਟਿਆ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਹਨਾਂ ਬਿੱਲਾਂ ਖਿਲਾਫ ਵੋਟ ਪਾਉਣ ਤੋਂ ਗੈਰ ਹਾਜ਼ਰ ਰਹੇ।

ਅਕਾਲੀ ਦਲ ਦੇ ਪ੍ਰਧਾਨ ਨੇ ਆਪਣੀ ਗੱਡੀ ਰੋਕ ਕੇ ਬੀ ਕੇ ਯੂ ਡਕੋਂਦਾ ਦੇ ਕਾਰਕੁੰਨਾਂ ਕੋਲ ਜਾ ਕੇ ਉਹਨਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਟ ਪਾਸ ਕਰਨ ਦਾ ਵਿਰੋਧ ਕੀਤਾ ਤੇ ਇਸਨੇ ਹੁਣ ਵੀ ਸੰਸਦ ਦੇ ਹਾਲ ਹੀ ਵਿਚ ਖਤਮ ਹੋਏ ਸੈਸ਼ਨ ਵਿਚ ਕਿਸਾਨਾਂ ਦੀ ਆਵਾਜ਼ ਲਗਾਤਾਰ ਚੁੱਕੀ ਹੈ। ਸਰਦਾਰ ਬਾਦਲ ਨੇ ਬੀ ਕੇ ਯੂ ਦੇ ਪ੍ਰਤੀਨਿਧਾਂ ਦੇ ਸਵਾਲ ਠਰੰਮੇ ਨਾਲ ਸੁਣੇ ਤੇ ਹਰ ਸਵਾਲ ਦਾ ਸਫਲਤਾ ਨਾਲ ਜਵਾਬ ਦੇ ਕੇ ਉਹਨਾਂ ਦੇ ਤੌਖਲੇ ਦੂਰ ਕੀਤੇ।

ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ਜਿਸਨੇ ਇਹ ਖੇਤੀ ਆਰਡੀਨੈਂਸ ਤਿਆਰ ਕੀਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਨ ਡੀ ਏ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਮੁਤਾਬਕ ਹੀ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ।

ਸੁਖਬੀਰ ਬਾਦਲ ਨੇ ਬੀ ਕੇ ਯੂ ਦੇ ਪ੍ਰਤੀਨਿਧਾਂ ਨੁੰ ਦੱਸਿਆ ਕਿ ਜਦੋਂ ਇਹ ਆਰਡੀਨੈਂਸ ਸੰਸਦ ਵਿਚ ਪੇਸ਼ ਕੀਤੇ ਗਏ ਤਾਂ ਉਸ ਵੇਲੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹਨਾਂ ਦਾ ਜ਼ੋਰਦਾਰ ਵਿਰੋਧ ਕੀਤਾ। ਉਹਨਾਂ ਦੱਸਿਆ ਕਿ ਸਾਨੂੰ ਇਹ ਭਰੋਸਾ ਦੁਆਇਆ ਗਿਆ ਸੀ ਕਿ ਕਿਸਾਨਾਂ ਦੇ ਇਤਰਾਜ਼ ਦੂਰ ਕੀਤੇ ਜਾਣਗੇ ਤੇ ਅਸੀਂ ਇਸੇ ਲਈ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰ ਕੇ ਉਹਨਾਂ ਦੀ ਰਾਇ ਲਈ। ਉਹਨਾ ਕਿਹਾ ਕਿ ਕਿਸਾਨ ਆਗੂਆਂ ਨੇ ਸਾਨੂੰ ਇਹਨਾਂ ਤਿੰਨ ਬਿੱਲਾਂ ਖਿਲਾਫ ਵੋਟਾਂ ਪਾਉਣ ਲਈ ਕਿਹਾ ਸੀ ਤੇ ਇਹ ਵੀ ਕਿਹਾ ਸੀ ਕਿ ਅਸੀਂ ਵਾਕ ਆਊਟ ਨਾ ਕਰੀਏ ਤੇ ਨਾ ਹੀ ਵੋਟਾਂ ਪਾਉਣ ਤੋਂ ਗੈਰ ਹਾਜ਼ਰ ਰਹੀਏ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਤੌਖਲਿਆਂ ਤੋਂ ਕੇਂਦਰ ਸਰਕਾਰ ਨੁੰ ਜਾਣੂ ਕਰਵਾਇਆ ਤੇ ਇਹ ਵੀ ਬੇਨਤੀ ਕੀਤੀ ਕਿ ਇਹ ਆਰਡੀਨੈਂਸ ਇਸੇ ਤਰੀਕੇ ਹੀ ਰੱਖੇ ਜਾਣ ਦੇ ਮਾਮਲਾ ਸਲੈਕਟ ਕਮੇਟੀ ਕੋਲ ਭੇਜ ਦਿੱਤਾ ਜਾਵੇ ਪਰ ਸਰਕਾਰ ਨੇ ਸਾਡੀ ਰਾਇ ਨਹੀਂ ਸੁਣੀ।

ਉਹਨਾਂ ਕਿਹਾ ਕਿ ਇਸ ਮਗਰੋਂ ਮੈਂ ਤੇ ਹਰਸਿਮਰਤ ਕੌਰ ਬਾਦਲ ਸਿਰਫ ਦੋ ਹੀ ਸੰਸਦ ਮੈਂਬਰ ਸੀ ਜਿਹਨਾਂ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਦੇ ਖਿਲਾਫ ਵੋਟਾਂ ਪਾਈਆਂ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੋਟਾਂ ਪਾਉਣ ਤੋਂ ਗੇਰ ਹਾਜ਼ਰ ਰਹੇ। ਉਹਨਾਂ ਦੱਸਿਆ ਕਿ ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਅਕਾਲੀ ਦਲ ਨੇ ਐਨ ਡੀ ਏ ਗਠਜੋੜ ਛੱਡ ਦਿੱਤਾ।
ਉਹਨਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਫੋਨ ਕਰ ਕੇ ਉਹਨਾਂ ਨੁੰ ਕਿਹਾ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜੋ ਅੰਨਦਾਤਾ ਦੇ ਖਿਲਾਫ ਫੈਸਲੇ ਲੈਂਦਾ ਹੋਵੇ।

ਪਿਛਲੀ ਅਕਾਲੀ ਸਰਕਾਰ ਵੇਲੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤਿਆਂ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਪੰਜਾਬ ਨੇ 2.86 ਰੁਪਏ ਪ੍ਰਤੀ ਯੂੂਨਿਟ ਦੀ ਦਰ ਨਾਲ ਸਮਝੌਤੇ ਕੀਤੇ ਜੋ ਉਸ ਵੇਲੇ ਸਭ ਤੋਂ ਸਸਤੇ ਸਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਤੇ ਇਸੇ ਕਾਰਨ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਿਆ।

ਸਰਦਾਰ ਬਾਦਲ ਨੇ ਬੀ ਕੇ ਯੂ ਪ੍ਰਤੀਨਿਧਾਂ ਨੁੰ ਇਹ ਵੀ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਹੋਏ ਸਰਵ ਪੱਖੀ ਵਿਕਾਸ ਨੁੰ ਵੇਖਣ। ਉਹਨਾਂ ਕਿਹਾ ਕਿ ਦਿਹਾਤੀ ਵਿਕਾਸ ਤੇ ਸਮਾਜ ਭਲਾਈ ਹਮੇਸ਼ਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੇਵਾ ਕੇਂਦਰਾਂ ਰਾਹੀਂ ਸਰਕਾਰੀ ਸੇਵਾਵਾਂ ਲੋਕਾਂ ਦੇ ਦਰਾਂ ਤੱਕ ਪਹੁੰਚਾ ਦਿੱਤੀਆਂ ਪਰ ਮੌਜੂਦਾ ਸਰਕਾਰ ਨੇ ਇਹ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੇਲੇ ਸਿਹਤ ਤੇ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ ਤੇ ਤਿੰਨ ਕਾਲੇ ਕਾਨੂੰਨ ਸੂਬੇ ਵਿਚ ਲਾਗੂ ਨਾ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਵੀ ਸਨ।

Tags: agriculture lawsakali dalEffortfarmersmeetsukhbir badal
Share221Tweet138Share55

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.