ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਹਾਈਕਮਾਂਡ ਅੱਗੇ ਨਹੀਂ ਝੁਕਣਗੇ। ਉਨ੍ਹਾਂ ਨੂੰ ਹਾਈਕਮਾਂਡ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਜਾਖੜ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ post ਸਾਂਝੀ ਕੀਤੀ ਹੈ।
ਜਿਸ ਵਿੱਚ ਜਾਖੜ ਦੇ ਹਵਾਲੇ ਨਾਲ ਸਾਰੀ ਗੱਲ ਦਾ ਖੁਲਾਸਾ ਹੋਇਆ ਹੈ। ਇਸ ਵਿੱਚ ਸਪੱਸ਼ਟ ਹੈ ਕਿ ਜਾਖੜ ਨੂੰ ਇਹ ਨੋਟਿਸ ਇੱਕ ਮਹਿਲਾ ਕਾਂਗਰਸੀ ਆਗੂ ਦੇ ਦਬਾਅ ਹੇਠ ਭੇਜਿਆ ਗਿਆ ਸੀ। ਇਸ ਲਈ ਅੰਬਿਕਾ ਸੋਨੀ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।
ਸੁਨੀਲ ਜਾਖੜ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਹਾਲਾਂਕਿ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਸ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ।
ਜਾਖੜ ਦੇ ਰਵੱਈਏ ਤੋਂ ਸਾਫ ਹੈ ਕਿ ਹੁਣ ਉਹ ਨੋਟਿਸ ਦਾ ਜਵਾਬ ਦੇਣ ਦੀ ਬਜਾਏ ਕਾਂਗਰਸ ਹਾਈਕਮਾਂਡ ‘ਤੇ ਹਮਲਾ ਕਰ ਸਕਦੇ ਹਨ। ਜਾਖੜ ਦਾ ਤਰਕ ਹੈ ਕਿ ਉਨ੍ਹਾਂ ਨੂੰ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਦੇ ਨਾਲ ਰਹਿਣਾ ਚਾਹੀਦਾ ਹੈ। ਚੋਣਾਂ ਵਿੱਚ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਗੂਆਂ ਖ਼ਿਲਾਫ਼ ਹਾਈਕਮਾਂਡ ਨੇ ਕੋਈ ਕਾਰਵਾਈ ਨਹੀਂ ਕੀਤੀ।