ਸੋਮਵਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਵੈਕਸੀਨੇਸ਼ਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ ਹੈ।ਕੋਰਟ ਨੇ ਇਹ ਵੀ ਕਿਹਾ ਕਿ ਉਹ ਸੰਤੁਸ਼ਟ ਹੈ ਕਿ ਮੌਜੂਦਾ ਵੈਕਸੀਨ ਨੀਤੀ ਨੂੰ ਗੈਰ-ਵਾਜਬ ਅਤੇ ਪੂਰੀ ਤਰ੍ਹਾਂ ਮਨਮਾਨੀ ਨਹੀਂ ਕਿਹਾ ਜਾ ਸਕਦਾ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਨੀਤੀ ਬਣਾ ਸਕਦੀ ਹੈ ਅਤੇ ਜਨਤਾ ਦੇ ਲਾਭ ਲਈ ਕੁਝ ਸ਼ਰਤਾਂ ਲਗਾ ਸਕਦੀ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੁਝ ਸੂਬਾ ਸਰਕਾਰਾਂ ਵਲੋਂ ਜਨਤਕ ਥਾਵਾਂ ‘ਤੇ ਟੀਕਾ ਨਾ ਲਗਾਉਣ ਵਾਲੇ ਲੋਕਾਂ ‘ਤੇ ਪਾਬੰਦੀ ਲਗਾਉਣ ਦੀਆਂ ਸ਼ਰਤਾਂ ਸਹੀ ਨਹੀਂ ਹਨ।ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਨੂੰ ਕੋਵਿਡ-19 ਟੀਕਾਕਰਨ ਦੇ ਮਾੜੇ ਪ੍ਰਭਾਵਾਂ ਬਾਰੇ ਅੰਕੜੇ ਜਨਤਕ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।