ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਦੇ ਯੂਟਿਊਬ ਪ੍ਰੋਗਰਾਮ ਸਬੰਧੀ ਉਨ੍ਹਾਂ ਖਿਲਾਫ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਭਾਜਪਾ ਵੱਲੋਂ ਦਰਜ ਕਰਵਾਇਆ ਕੇਸ ਰੱਦ ਕਰ ਦਿੱਤਾ ਹੈ |ਜਸਟਿਸ ਯੂਯ ਲਲਿਤ ਤੇ ਜਸਟਿਸ ਵਿਨੀਤ ਸਰਨ ਦੇ ਬੈਂਚ ਸ੍ਰੀ ਦੂਆ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਕੋਈ ਕਮੇਟੀ ਇਜ਼ਾਜਤ ਨਹੀਂ ਦਿੰਦੀ ਉਦੋ ਤੱਕ ਪੱਤਰਕਾਰੀ ਦੇ 10 ਸਾਲ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸੇ ਵੀ ਪੱਤਰਕਾਰ ਖਿਲਾਫ ਕੇਸ ਦਰਜ ਨਾ ਕੀਤਾ ਜਾਵੇ|
 
			 
		    











