ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਿਆਸਤ ਲਗਾਤਾਰ ਗਰਮਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਹਾਲਾਂਕਿ ਮੰਤਰੀਆਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ਗੀ ਅਤੇ ਬਗਾਵਤ ਦਾ ਮਾਹੌਲ ਹੈ।
ਇਸ ਦੇ ਨਾਲ ਹੀ ਖ਼ਬਰਾਂ ਆ ਰਹੀਆਂ ਹਨ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਸਿੰਘ ਸੁਲਤਾਨਪੁਰ ਲੋਧੀ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਦੇ ਲਈ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ।
ਕਾਂਗਰਸ ਨੇ ਕਪੂਰਥਲਾ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਟਿਕਟ ਦਿੱਤੀ ਹੈ ਪਰ ਉਨ੍ਹਾਂ ਦਾ ਪੁੱਤਰ ਹੁਣ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।