ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ‘ਤੇ ਦਿੱਲੀ ਹਾਈਕੋਰਟ ਦਾ ਫ਼ੈਸਲਾ ਆ ਗਿਆ ਹੈ। ਦਿੱਲੀ ਹਾਈ ਕੋਰਟ ਨੇ ਅੱਜ ਹੁਕਮ ਦਿੱਤਾ ਹੈ ਕਿ ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਜਾਰੀ ਰਹੇਗਾ ਕਿਉਂਕਿ ਇਹ ਜ਼ਰੂਰੀ ਪ੍ਰਾਜੈਕਟ ਹੈ। ਅਦਾਲਤ ਨੇ ਇਸ ਦੇ ਨਾਲ ਹੀ ਪਟੀਸ਼ਨਰ ਨੂੰ ਇਕ ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ। ਅਦਾਲਤ ਨੇ ਪਟੀਸ਼ਨਰ ਦੀ ਮਨਸ਼ਾ ’ਤੇ ਵੀ ਸਵਾਲ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਜਾਣਬੁੱਝ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ।ਇਸ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਦਿੱਲੀ ਵਿਚ ਲੌਕਡਾਊਨ ਹੈ ਤੇ ਇਥੇ ਸਾਰੀਆਂ ਉਸਾਰੀਆਂ ਤੇ ਮੁਰੰਮਤ ਦੇ ਕੰਮਾਂ ’ਤੇ ਰੋਕ ਲੱਗੀ ਹੋਈ ਹੈ ਪਰ ਸੈਂਟਰਲ ਵਿਸਟਾ ਪ੍ਰਾਜੈਕਟ ’ਤੇ 500 ਤੋਂ ਜ਼ਿਆਦਾ ਮਜ਼ਦੂਰ ਕੰਮ ਕਰ ਰਹੇ ਹਨ ਤੇ ਇਸ ਕਾਰਨ ਕਰੋਨਾ ਦੀ ਲਾਗ ਫੈਲਣ ਦਾ ਖਦਸ਼ਾ ਹੈ, ਇਸ ਕਰ ਕੇ ਇਹ ਪ੍ਰਾਜੈਕਟ ਰੋਕਿਆ ਜਾਵੇ ਪਰ ਹਾਈਕੋਰਟ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸੈਂਟਰਲ ਵਿਸਟਾ ਪ੍ਰਾਜੈਕਟ 0131 ਮਹੱਤਵਪੂਰਨ ਪ੍ਰੌਜੈਕਟ ਦੱਸਿਆ॥