ਪੰਜਾਬ ਕਾਂਗਰਸ (ਪੀਸੀਸੀ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਪੰਜਾਬ ਭਵਨ ਵਿੱਚ ਸਨ ਜਿੱਥੇ ਉਨ੍ਹਾਂ ਨੇ ਆਪਣੀ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਦਿੱਲੀ ਵਿੱਚ ਉਨ੍ਹਾਂ ਨੇ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪਾਰਟੀ ਹਾਈਕਮਾਨ ‘ਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਮੇਰੇ ਨੇਤਾ ਹਨ, ਮੈਨੂੰ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਹੈ। ਹਾਈਕਮਾਨ ਦਾ ਹਰ ਫੈਸਲਾ ਪ੍ਰਵਾਨ ਹੈ।
ਦੂਜੇ ਪਾਸੇ ਹਰੀਸ਼ ਰਾਵਤ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਸੰਗਠਨ ਨੂੰ ਮਜ਼ਬੂਤ ਕਰਨਗੇ। ਰਾਵਤ ਨੇ ਪੰਜਾਬ ਦੀ ਸਥਿਤੀ ‘ਤੇ ਕਿਹਾ ਕਿ ਅਸੀਂ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਸੁਲਝਾਵਾਂਗੇ। ਸਿੱਧੂ ਅਤੇ ਚੰਨੀ ਨੇ ਸਾਰੇ ਮੁੱਦਿਆਂ ‘ਤੇ ਗੱਲਬਾਤ ਕੀਤੀ ਹੈ ਅਤੇ ਜਲਦੀ ਹੀ ਕੋਈ ਨਾ ਕੋਈ ਹੱਲ ਨਿਕਲ ਆਵੇਗਾ।