ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਸਮੇਤ 5 ਸੂਬਿਆਂ ਦੇ ਇੰਚਾਰਜ ਤੇ ਮੁਖੀ ਸ਼ਾਮਲ ਹੋਏ। ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਮੀਟਿੰਗ ਦਾ ਹਿੱਸਾ ਬਣੇ ਹਨ।
ਦੱਸ ਦੇਈਏ ਕਿ ਚੰਨੀ ਨਾਲ ਵਿਵਾਦ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਸੋਨੀਆ ਗਾਂਧੀ ਦਾ ਸਾਹਮਣਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਵੀ ਉੱਠ ਸਕਦੀ ਹੈ।